ਕਸ਼ਮੀਰ ਵਾਦੀ ‘ਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਗੁਰੂਘਰ ਦੀ ਬੇਅਦਬੀ, ਆਜ਼ਾਦੀ ਪੱਖੀ ਪ੍ਰਦਰਸ਼ਨ ਵਿਚਾਲੇ ਗੁਰਦੁਆਰਾ ਸਾਹਿਬ ਦੇ ਸ਼ੀਸ਼ੇ ਤੋੜੇ

ਸ੍ਰੀਨਗਰ,: ਜੰਮੂ-ਕਸ਼ਮੀਰ ਵਿਚ ਚੱਲ ਰਹੀ ਹਿੰਸਾ ਵਿਚਾਲੇ ਮੰਗਲਵਾਰ ਨੂੰ ਸੁਰੱਖਿਆ ਦਸਤਿਆਂ ਨੇ ਇਕ ਗੁਰੂਘਰ ਦੀ ਬੇਅਦਬੀ ਕੀਤੀ ਹੈ। ਜਾਣਕਾਰੀ ਮੁਬਤਾਕ ਕਸ਼ਮੀਰ ਦੇ ਇਸਲਾਮਾਬਾਦ ਜ਼ਿਲ•ੇ ਦੇ ਅਸ਼ਮੁਕਮ ਖੇਤਰ ਵਿਚ ਪੈਂਦੇ ਪਿੰਡ ਸਾਲੀਆ ਵਿਚ ਉਸ ਸਮੇਂ ਹਿੰਸਾ ਭੜਕ ਉੱਠੀ, ਜਦੋਂ ਮੁਸਲਮਾਨ ਅਤੇ ਸਿੱਖ ਭਾਈਚਾਰੇ ਦੇ ਲੋਕ ਆਜ਼ਾਦੀ ਦੇ ਪੱਖ ਵਿਚ ਪ੍ਰਦਰਸ਼ਨ ਕਰ ਰਹੇ ਸਨ। ਜਿਉਂ ਹੀ ਸੁਰੱੱਖਿਆ ਦਸਤਿਆਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ•ਾਂ ਨੇ ਖੇਤਰ ਨੂੰ ਘੇਰਾ ਪਾ ਲਿਆ ਅਤੇ ਨੋਗਮ ਪਿੰਡ ਵਿਚ ਸਥਿਤ ਗੁਰੂਘਰ ਦੇ ਨਾਲ-ਨਾਲ ਘੱਟ ਗਿਣਤੀ ਸਿੱਖਾਂ ਦੇ ਘਰਾਂ ਦੀ ਭੰਨਤੋੜ ਸ਼ੁਰੂ ਕਰ ਦਿੱਤੀ। ਆਜ਼ਾਦੀ ਪੱਖੀ ਰੈਲੀ ਦੌਰਾਨ ਸਿੱਖ ਤੇ ਮੁਸਲਮਾਨ ਸਾਂਝੇ ਤੌਰ ‘ਤੇ ਰੋਸ ਪ੍ਰਦਰਸ਼ਨ ਕਰ ਰਹੇ ਸਨ। ਗੁਰਦੁਆਰਾ ਸਾਹਿਬ ਦੇ ਸੇਵਾਦਾਰ ਤੀਰਥ ਸਿੰਘ ਨੇ ਦੱਸਿਆ ਕਿ ਪੁਲਿਸ ਤੇ ਅਰਧ ਸੈਨਿਕ ਬਲਾਂ ਨੇ ਗੁਰਦੁਆਰਾ ਸਾਹਿਬ ਦੀਆਂ ਖਿੜਕੀਆਂ ਤੋੜ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਕਾਫੀ ਨੁਕਸਾਨ ਪਹੁੰਚਾਇਆ ਤੇ ਅੱਥਰੂ ਗੈਸ ਦੇ ਗੋਲੇ ਸੁੱਟੇ। ਗੁਰੂਘਰ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਉਨ•ਾਂ ਕੋਈ ਭੜਕਾਊ ਕਾਰਵਾਈ ਨਹੀਂ ਕੀਤੀ ਪਰ ਸੁਰੱਖਿਆ ਦਸਤਿਆਂ ਨੇ ਸਭ ਹੱਦਾਂ ਪਾਰ ਕਰ ਦਿੱਤੀਆਂ। ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸੁਰੇੰਦਰ ਸਿੰਘ ਨੇ ਕਿਹਾ ਕਿ ਖੇਤਰ ਵਿਚ ਮੁਸਲਮਾਨਾਂ ਅਤੇ ਸਿੱਖਾਂ ਵਿਚਾਲੇ ਸੁਖਾਵੇਂ ਸਬੰਧ ਹਨ ਅਤੇ ਅਸੀਂ ਕਦੇ ਵੀ ਖੁਦ ਨੂੰ ਅਸਰੁੱਖਿਅਤ ਮਹਿਸੂਸ ਨਹੀਂ ਕੀਤਾ। ਸਥਾਨਕ ਤਹਿਰੀਕ ਏ ਹੁਰੀਅਤ ਨੇਤਾਵਾਂ ਮੀਰ ਹਫਜ਼ੁੱਲਾ ਨੇ ਕਿਹਾ ਕਿ ਅਸੀਂ ਸਾਡੇ ਸਿੱਖ ਭਰਾਵਾਂ ਉੱਤੇ ਤਸ਼ੱਦਦ ਸਹਿਣ ਨਹੀਂ ਕਰਾਂਗੇ। ਉਨ•ਾਂ ਕਿਹਾ ਕਿ ਭਾਰਤੀ ਫੌਜ ਨੂੰ ਸਾਰੇ ਧਰਮਾਂ ਦੇ ਪਵਿੱਤਰ ਸਥਾਨਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਨਾ ਕਿ ਬੇਅਦਬੀ।

Share:

Facebook
Twitter
Pinterest
LinkedIn
matrimonail-ads
On Key

Related Posts

ਮੇਅਰ ਬਰੈਂਡਾ ਲੌਕ ਦਾ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਵਿਚਕਾਰ ਹੋਏ ਸਮਝੌਤੇ ਬਾਰੇ ਬਿਆਨ

ਮੈਨੂੰ ਖ਼ੁਸ਼ੀ ਹੈ ਕਿ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਇੱਕ ਨਵੇਂ ਚਾਰ ਸਾਲਾਂ ਦੇ ਸਮਝੌਤੇ ‘ਤੇ ਪਹੁੰਚ ਗਏ ਹਨ। ਇਹ ਸਮਝੌਤਾ ਸਰੀ ਨੂੰ

ਸਰੀ ਸਿਟੀ ਵੱਲੋਂ ਤਿੰਨ ਨਵੇਂ ਨੇਬਰਹੁੱਡ ਪਾਰਕਾਂ ਲਈ 7.9 ਮਿਲੀਅਨ ਡਾਲਰ ਦਾ ਨਿਵੇਸ਼ – ਪਹਿਲੇ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਸਾਊਥ ਨਿਊਟਨ ਵਿੱਚ ਐਕੋਰਨ ਪਾਰਕ (Acorn Park) ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਤਿੰਨ ਨਵੇਂ ਨੇਬਰਹੁੱਡ ਪਾਰਕਾਂ

ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ

ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.