ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਮਿਰ ਖ਼ਾਨ, ਨਵਜੋਤ ਸਿੰਘ ਸਿੱਧੂ ਸਮੇਤ ਕਈ ਦਿੱਗਜ ਨੇਤਾਵਾਂ ਨੂੰ ਸੱਦਾ ਭੇਜਿਆ ਹੈ। ਸਿੱਧੂ ਨੇ ਇਸ ਨੂੰ ਪ੍ਰਵਾਨ ਵੀ ਕਰ ਲਿਆ ਹੈ ਤੇ ਉੱਧਰੋਂ ਬੀਜੇਪੀ ਦੇ ਸੀਨੀਅਰ ਨੇਤਾ ਸੁਬਰਾਮਣੀਅਮ ਸਵਾਮੀ ਨੇ ‘ਏਬੀਪੀ ਨਿਊਜ਼’ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੋ ਲੋਕ ਪਾਕਿਸਤਾਨ ਜਾਣਗੇ, ਉਨ੍ਹਾਂ ਨੂੰ ਅੱਤਵਾਦੀ ਮੰਨਿਆ ਜਾਣਾ ਚਾਹੀਦਾ ਹੈ।ਸਵਾਮੀ ਨੇ ਕਿਹਾ ਕਿ ਜੋ ਵੀ ਲੋਕ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣਗੇ, ਉਨ੍ਹਾਂ ਨੂੰ ਕਾਲ਼ੀ ਸੂਚੀ ਵਿੱਚ ਪਾ ਦੇਣਾ ਚਾਹੀਦਾ ਹੈ। ਇੰਨਾ ਹੀ ਨਹੀਂ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਬੁਰੀ ਨਜ਼ਰ ਨਾਲ ਵੇਖਿਆ ਜਾਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਅੱਤਵਾਦੀ ਵਾਂਗ ਦੇਖਿਆ ਜਾਣਾ ਚਾਹੀਦਾ ਹੈ।
ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼
ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

