ਕਾਂਗਰਸ-ਬਾਦਲ ਦਲ ਵਿਚ ਕੋਈ ਫਰਕ ਨਹੀਂ; ਦੋਨਾਂ ਨੇ ਸਿੱਖ ਕਾਤਲਾਂ ਨੂੰ ਕਲਾਵੇ ਵਿਚ ਲੈ ਰੱਖਿਆ: ਦਲ ਖ਼ਾਲਸਾ

ਚੰਡੀਗੜ੍ਹ : ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਬਣਾ ਕੇ ਜਿਵੇਂ ਕਾਂਗਰਸ ਪਾਰਟੀ ਨੇ ਸਿੱਖਾਂ ਦੇ ਰਿਸਦੇ ਜ਼ਖਮਾਂ ‘ਤੇ ਲੂਣ ਛਿੜਕਿਆ ਹੈ, ਉਵੇਂ ਹਰ ਇਨਸਾਫ ਪਸੰਦ ਸਿੱਖ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਿੱਖਾਂ ਦੀ ਬਹੁਗਿਣਤੀ ਵਾਲੇ ਸੂਬੇ ਪੰਜਾਬ ਵਿਚ ਕਾਂਗਰਸ ਦੇ ‘ਰਾਜਨੀਤਕ ਅੰਤ’ ਨੂੰ ਯਕੀਨੀ ਬਣਾਵੇ।

ਇਹ ਸੱਦਾ ਦਲ ਖ਼ਾਲਸਾ ਦੇ ਸਾਬਕਾ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਕਮਲ ਨਾਥ ਨੂੰ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦਾ ਇੰਚਾਰਜ ਲਾਏ ਜਾਣ ‘ਤੇ ਪ੍ਰਤੀਕਰਮ ਦਿੰਦਿਆਂ ਦਿੱਤਾ। ਧਾਮੀ ਨੇ ਉਨ੍ਹਾਂ ਸਿੱਖਾਂ ‘ਤੇ ਤੰਜ ਕਸਿਆ, ਜਿਹੜੇ ਉਨ੍ਹਾਂ ਪਾਰਟੀਆਂ ਵੱਲ ਝੁਕਾਅ ਰੱਖਦੇ ਹਨ ਜਿਨ੍ਹਾਂ ਦੇ ਹੱਥ ਸਿੱਖਾਂ ਦੇ ਖੂਨ ਨਾਲ ਰੰਗੇ ਹਨ।ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਕੀਤੇ ਗਏ ਇਸ ਤਾਜ਼ੇ ਹਮਲੇ ‘ਤੇ ਰੋਣ ਅਤੇ ਰੋਸੇ ਪ੍ਰਗਟ ਕਰਨ ਨਾਲੋਂ ਉਸਨੂੰ ਢੁਕਵਾਂ ਜਵਾਬ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਅੱਜ ਵੀ ਨਹੀਂ ਭੁੱਲੇ ਹਾਂ ਕਿ ਨਵੰਬਰ 1984 ਵਿਚ ਉਸ ਸਮੇਂ ਦੀ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨੇ ਰਾਜੀਵ ਗਾਂਧੀ ਦੀ ਅਗਵਾਈ ਵਿਚ ਦਿੱਲੀ ਅਤੇ ਹੋਰ ਥਾਵਾਂ ‘ਤੇ ਸਿੱਖਾਂ ਦਾ ਕਤਲੇਆਮ ਕਰਵਾਇਆ ਸੀ।ਪ੍ਰਕਾਸ਼ ਸਿੰਘ ਬਾਦਲ ਵਲੋਂ ਦਿੱਤੇ ਗਏ ਬਿਆਨ ਕਿ ਕਾਂਗਰਸ ਦੇ ਇਸ ਫੈਸਲੇ ਨੇ ਸਿੱਖਾਂ ਦੇ ਪੁਰਾਣੇ ਜ਼ਖਮਾਂ ਨੂੰ ਉਧੇੜਿਆਂ ਹੈ, ਬਾਰੇ ਟਿੱਪਣੀ ਕਰਦਿਆਂ ਧਾਮੀ ਨੇ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਵਿਚ ਕੋਈ ਫਰਕ ਨਹੀਂ ਹੈ, ਕਿਉਂਕਿ ਦੋਵੇਂ ਹੀ ਸਿੱਖ ਕਾਤਲਾਂ ਨੂੰ ਆਪਣੇ ਕਲਾਵੇ ਵਿਚ ਲੈ ਕੇ ਰਾਜਨੀਤਕ ਸੁਰੱਖਿਆ ਮੁਹੱਈਆ ਕਰਵਾ ਰਹੇ ਹਨ।ਉਨ੍ਹਾਂ ਬਾਦਲ ਨੂੰ ਸਵਾਲ ਕਰਦਿਆਂ ਕਿਹਾ ਕਿ ਮਨੁੱਖੀ ਹੱਕਾਂ ਦਾ ਘਾਣ ਕਰਨ ਵਾਲੇ ਸਾਬਕਾ ਡੀ.ਜੀ.ਪੀ. ਇਜ਼ਹਾਰ ਆਲਮ ਨੂੰ ਆਪਣੀ ਪਾਰਟੀ ਵਿਚ ਕਿਉਂ ਜਗ੍ਹਾ ਦਿੱਤੀ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦਾ ਪੱਕਾ ਮੰਨਣਾ ਹੈ ਕਿ ਜੇਕਰ ਸੇਵਾ-ਮੁਕਤੀ ਤੋਂ ਬਾਅਦ ਡੀ.ਜੀ.ਪੀ. ਸੁਮੇਧ ਸੈਣੀ ਨੇ ਅਕਾਲੀ ਦਲ ਵਿਚ ਕਿਸੇ ਅਹੁਦੇ ਦੀ ਇੱਛਾ ਪ੍ਰਗਟ ਕੀਤੀ ਤਾਂ ਬਾਦਲ ਸੁਖਾਲੇ ਹੀ ਉਸਨੂੰ ਅਹੁਦਾ ਦੇ ਦੇਣਗੇ।ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਸਿੱਖ, ਦੋਸ਼ੀਆਂ ਨੂੰ ਸਬਕ ਸਿਖਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਕੱਠੇ ਹੋ ਕੇ ਕੰਮ ਕਰਨਾ ਪਵੇਗਾ। ਧਾਮੀ ਨੇ ਕਿਹਾ ਕਿ ਸਾਡਾ ਭਾਈਚਾਰਾ ਮੌਜੂਦਾ ਸਮੇਂ ਬੜੇ ਔਖੇ ਹਾਲਾਤਾਂ ਵਿਚੋਂ ਲੰਘ ਰਿਹਾ ਹੈ ਅਤੇ ਇਸ ਖਿੱਤੇ ਵਿਚ ਅਨਿਸ਼ਚਿਤ ਅਤੇ ਅਸਥਿਰ ਰਾਜਨੀਤਕ ਹਾਲਾਤ ਬਣੇ ਹੋਏ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਮੇਅਰ ਬਰੈਂਡਾ ਲੌਕ ਦਾ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਵਿਚਕਾਰ ਹੋਏ ਸਮਝੌਤੇ ਬਾਰੇ ਬਿਆਨ

ਮੈਨੂੰ ਖ਼ੁਸ਼ੀ ਹੈ ਕਿ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਇੱਕ ਨਵੇਂ ਚਾਰ ਸਾਲਾਂ ਦੇ ਸਮਝੌਤੇ ‘ਤੇ ਪਹੁੰਚ ਗਏ ਹਨ। ਇਹ ਸਮਝੌਤਾ ਸਰੀ ਨੂੰ

ਸਰੀ ਸਿਟੀ ਵੱਲੋਂ ਤਿੰਨ ਨਵੇਂ ਨੇਬਰਹੁੱਡ ਪਾਰਕਾਂ ਲਈ 7.9 ਮਿਲੀਅਨ ਡਾਲਰ ਦਾ ਨਿਵੇਸ਼ – ਪਹਿਲੇ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਸਾਊਥ ਨਿਊਟਨ ਵਿੱਚ ਐਕੋਰਨ ਪਾਰਕ (Acorn Park) ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਤਿੰਨ ਨਵੇਂ ਨੇਬਰਹੁੱਡ ਪਾਰਕਾਂ

ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ

ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.