ਗੌਰਵ ਕੁਮਾਰ ਸਲੂਜਾ, ਲੁਧਿਆਣਾ : ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਮੇਨ ਜੀਟੀ ਰੋਡ ‘ਤੇ ਕਾਰਪੋਰੇਸ਼ਨ ਦੇ ਟਰੱਕ ਹੇਠਾਂ ਆਉਣ ਨਾਲ ਰਿਟਾਇਰਡ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਿਲਕ ਰਾਜ ਵਾਸੀ ਸਲੇਮ ਟਾਬਰੀ ਵੱਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਵਿਜੇ ਕੁਮਾਰ ਦੇ ਦੱਸਣ ਮੁਤਾਬਿਕ ਉਨ੍ਹਾਂ ਦੇ ਪਿਤਾ 2010 ‘ਚ ਪੁਲਿਸ ਮਹਿਕਮੇ ‘ਚੋਂ ਰਿਟਾਇਰ ਹੋਏ ਸਨ ਜੋ ਕਿ ਅੱਜ ਸਵੇਰੇ ਸਾਈਕਲ ‘ਤੇ ਘਰੋਂ 10 ਵਜੇ ਦੇ ਕਰੀਬ ਨਿਕਲੇ। ਪੁਲਿਸ ਵਲੋਂ ਜਾਣਕਾਰੀ ਮਿਲਣ ‘ਤੇ ਪਤਾ ਲੱਗਾ ਕਿ ਉਨ੍ਹਾਂ ਦੇ ਪਿਤਾ ਦੀ ਟਰੱਕ ਹੇਠਾਂ ਆਉਣ ਨਾਲ ਮੌਤ ਹੋ ਗਈ ਹੈ। ਮੌਕੇ ‘ਤੇ ਪਹੁੰਚੀ ਥਾਣਾ ਸਲੇਮ ਟਾਬਰੀ ਦੀ ਪੁਲਿਸ ਵਲੋਂ ਮੌਕੇ ‘ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


