Ad-Time-For-Vacation.png

ਕਿਥੇ ਗਏ ਠੰਢੇ ਬਸਤੇ ਵਿਚ ਪਾਏ ਚਲੇ ਆ ਰਹੇ ਪੰਥਕ ਮੁੱਦੇ? ਸਿੱਖ ਪੰਥ ਅਣਸੁਲਝੇ ਵਿਵਾਦਾ ਹਨੇਰੀਆਂ ਗਲੀਆਂ ਵਿਚ ਭਟਕ ਰਿਹੈ!

‘ਸਿੱਖ ਅਪਣੀ ਸਮਾਜ ਪ੍ਰਤੀ ਸੇਵਾ ਭਾਵਨਾ ਅਤੇ ਕੁਰਬਾਨੀਆਂ ਦੇ ਸਹਾਰੇ ਦੇਸ਼-ਵਿਦੇਸ਼ ਵਿਚ ਅਪਣੇ ਧਰਮ ਅਤੇ ਗੁਰੂ ਸਾਹਿਬਾਨ ਦਾ ਮਾਣ-ਸਨਮਾਨ ਵਧਾ ਰਹੇ ਹਨ।’ ਦਿੱਲੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਪ੍ਰਦੇਸ਼ ਅਕਾਲੀ ਦਲ (ਬ) ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਕਹਿ ਰਹੇ ਹਨ ਕਿ  ਸਿੱਖ ਧਰਮ ਦੀ ਆਜ਼ਾਦ ਹੋਂਦ ਨੂੰ ਮਾਨਤਾ ਦੇਣ ਲਈ ਸੰਵਿਧਾਨ ਦੀ ਧਾਰਾ ੨੫(ਬੀ) ਵਿਚ ਸੋਧ ਕੀਤੀ ਜਾਵੇ। ਦਿੱਲੀ ਗੁਰਦਵਾਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਵੀ ਉਨ੍ਹਾਂ ਦੀ ਇਸ ਮੰਗ ਦਾ ਪੁਰਜ਼ੋਰ ਸਮਰਥਨ ਕੀਤਾ।ਸਿੱਖਾਂ ਨੇ ਮਨਜੀਤ ਸਿੰਘ ਜੀ.ਕੇ. ਵਲੋਂ ਸੰਵਿਧਾਨ ਦੀ ਧਾਰਾ ੨੫(ਬੀ) ਵਿਚ ਸੋਧ ਕਰ ਕੇ ਸਿੱਖ ਧਰਮ ਦੀ ਆਜ਼ਾਦ ਹੋਂਦ ਨੂੰ ਮਾਨਤਾ ਦਿਤੇ ਜਾਣ ਦੀ ਕੀਤੀ ਮੰਗ ਅਤੇ ਉਨ੍ਹਾਂ ਦਾ ਮਨਜਿੰਦਰ ਸਿੰਘ ਸਿਰਸਾ ਵਲੋਂ ਕੀਤੇ ਸਮਰਥਨ ਦਾ ਸਵਾਗਤ ਕੀਤਾ।ਸਿੱਖਾਂ ਦਾ ਕਹਿਣਾ ਹੈ ਕਿ ਇਨ੍ਹਾਂ ਮੁਖੀਆਂ ਨੂੰ ਇਹ ਮੰਗ ਕਰਦਿਆਂ ਗੁਰਦਵਾਰਾ ਗਿਆਨ ਗੋਦੜੀ (ਜਿਸ ਮੁੱਦੇ ਨੂੰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਗੁਰਦਵਾਰਾ ਕਮੇਟੀ ਪਾਸੋਂ ਖੋਹ ਕੇ ਅਕਾਲ ਤਖ਼ਤ ਕੋਲ ਭੇਜ ਕੇ ਠੰਢੇ ਬਸਤੇ ਵਿਚ ਪੁਆ ਦਿਤਾ ਹੈ), ਗੁਜਰਾਤ ਵਿਚੋਂ ਸਿੱਖ ਕਿਸਾਨਾਂ ਨੂੰ ਉਜਾੜੇ ਜਾਣ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਅਤੇ ਸਿੱਖਾਂ ਨਾਲ ਸਬੰਧਤ ਹੋਰ ਸਮੱਸਿਆਵਾਂ ਦਾ ਸਾਕਾਰਾਤਮਕ ਹੱਲ ਕੱਢਣ ਦੀ ਮੰਗ ਵੀ ਕਰਨੀ ਚਾਹੀਦੀ ਸੀ।
ਅੱਜ ਸਮੁੱਚਾ ਸਿੱਖ ਪੰਥ ਕਈ ਅਣਸੁਲਝੇ ਵਿਵਾਦਾਂ ਦਾ ਸ਼ਿਕਾਰ ਹੋ ਕੇ ਅਜਿਹੀਆਂ ਹਨੇਰੀਆਂ ਗਲੀਆਂ ਵਿਚ ਭਟਕਦਾ ਹੱਥ-ਪੈਰ ਮਾਰ ਰਿਹਾ ਹੈ। ਇਨ੍ਹਾਂ ਵਿਚੋਂ ਬਾਹਰ ਨਿਕਲਣ ਦਾ ਉਸ ਨੂੰ ਰਾਹ ਤਕ ਨਹੀਂ ਮਿਲ ਰਿਹਾ ਅਤੇ ਨਾ ਹੀ ਉਸ ਨੂੰ ਅਜਿਹੀ ਕੋਈ ਸ਼ਖ਼ਸੀਅਤ ਹੀ ਨਜ਼ਰ ਆ ਰਹੀ ਹੈ ਜੋ ਸਿੱਖੀ ਨੂੰ ਬਚਾਉਣ ਪ੍ਰਤੀ ਸੁਹਿਰਦ ਹੋ, ਉਸ ਲਈ ਚਾਨਣ-ਮੁਨਾਰਾ ਬਣ ਕੇ, ਇਨ੍ਹਾਂ ਹਨੇਰੀਆਂ ਗਲੀਆਂ ਵਿਚੋਂ ਬਾਹਰ ਨਿਕਲਣ ਵਿਚ ਉਸ ਦਾ ਮਾਰਗਦਰਸ਼ਨ ਕਰ ਸਕੇ। ਉਸ ਦੇ ਇਕ ਪਾਸੇ ਤਾਂ ਉਹ ਸ਼ਕਤੀਆਂ ਹਨ, ਜੋ ਅਪਣੇ ਨਿਜੀ ਸਿਆਸੀ ਸਵਾਰਥ ਦੀ ਪੂਰਤੀ ਲਈ, ਸਥਾਪਤ ਧਾਰਮਕ ਅਤੇ ਇਤਿਹਾਸਕ ਮਾਨਤਾਵਾਂ ਅਤੇ ਮਰਿਆਦਾਵਾਂ ਨੂੰ ਦਾਅ ਤੇ ਲਾ ਰਹੀਆਂ ਹਨ ਅਤੇ ਦੂਜੇ ਪਾਸੇ ਉਹ ਹਨ ਜੋ ਸਿੱਖੀ ਦੀਆਂ ਸਥਾਪਤ ਮਾਨਤਾਵਾਂ ਅਤੇ ਮਰਿਆਦਾਵਾਂ ਨੂੰ ਰਾਜਨੀਤਕ ਸਵਾਰਥ ਦੇ ਸ਼ਿਕਾਰ ਲੋਕਾਂ ਦੇ ਪੰਜੇ ਵਿਚੋਂ ਆਜ਼ਾਦ ਕਰਾਉਣ ਦੇ ਨਾਂ ਤੇ ਭਟਕੇ ਲੋਕਾਂ ਦੀ ਸਰਪ੍ਰਸਤੀ ਕਰਨ ਲੱਗ ਪਈਆਂ ਹਨ ਤਾਕਿ ਵਿਵਾਦ ਪੈਦਾ ਕਰ ਕੇ ਅਪਣੀ ਦੁਕਾਨਦਾਰੀ ਚਮਕਾਈ ਜਾ ਸਕੇ।ਜਾਤਾਂ ਦਾ ਕੋਹੜ ਘੁਣ ਬਣ ਚਿਪਕਿਆ: ਗੁਰੂ ਸਾਹਿਬਾਨ ਨੇ ਦਸਾਂ ਜਾਮਿਆਂ ਵਿਚ ਲਗਭਗ ਢਾਈ ਸਦੀਆਂ ਦੀ ਜੱਦੋ-ਜਹਿਦ ਕਰ ਕੇ ਮਨੁਖਾਂ ਸਮਾਜ ਵਿਚੋਂ ਜਾਤ-ਪਾਤ ਦੇ ਕੋਹੜ ਨੂੰ ਖ਼ਤਮ ਕਰਨ ਲਈ ‘ਖ਼ਾਲਸੇ’ ਦੀ ਸਿਰਜਣਾ ਕੀਤੀ ਸੀ ਅਤੇ ਗੁਰੂ ਗੋਬਿੰਦ ਸਿੰਘ ਨੇ ਪਹਾੜੀ ਰਾਜਿਆਂ ਨੂੰ ਸਿਰਫ਼ ਇਸ ਕਰ ਕੇ ਸਿੱਖੀ ਵਿਚ ਸ਼ਾਮਲ ਕਰਨ ਤੋਂ ਇਨਕਾਰ ਕਰ ਦਿਤਾ ਸੀ, ਕਿਉਂਕਿ ਉਹ ਜਾਤ-ਅਭਿਮਾਨੀ ਦੂਜੀਆਂ ਜਾਤਾਂ ਵਾਲਿਆਂ ਨੂੰ ਨਾਲ ਬਿਠਾਉਣ ਜਾਂ ਆਪ ਉਨ੍ਹਾਂ ਨਾਲ ਬੈਠਣ ਲਈ ਤਿਆਰ ਨਹੀਂ ਸਨ। ਅੱਜ ਉਸੇ ਹੀ ਜਾਤ-ਪਾਤ ਦਾ ਕੋਹੜ ‘ਮਹਾਂਮਾਰੀ’ ਬਣ ਕੇ, ਸਿੱਖੀ ਵਿਚ ਅਪਣੇ ਪੈਰ ਫੈਲਾਉਂਦਾ ਚਲਿਆ ਜਾ ਰਿਹਾ ਹੈ।ਗੁਰੂ ਗੋਬਿੰਦ ਸਿੰਘ ਜੀ ਵਲੋਂ ਜਾਤ-ਪਾਤ ਨੂੰ ਖ਼ਤਮ ਕਰ ਕੇ, ਬਰਾਬਰੀ ਦਾ ਸਨਮਾਨ ਦੇਣ ਲਈ, ਬਖਸ਼ੇ ਗਏ ‘ਅੰਮ੍ਰਿਤ’ ਦੇ ਧਾਰਨੀ, ਅੰਮ੍ਰਿਤਧਾਰੀ ਹੋਣ ਦਾ ਦਾਅਵਾ ਤਾਂ ਕਰਦੇ ਹਨ, ਪਰ ‘ਦਲਿਤ ਸਿੱਖਾਂ’ ਨੂੰ ਪ੍ਰਸ਼ਾਦ ਅਤੇ ਲੰਗਰ ਵਰਤਾਉਣ ਦਾ ਹੱਕ ਦੇਣ ਲਈ ਤਿਆਰ ਨਹੀਂ ਹੁੰਦੇ। ਇਥੋਂ ਤਕ ਕਿ ਉਹ ਗੁਰੂ ਸਾਹਿਬਾਨ ਵਲੋਂ ਸਮਾਜ ਵਿਚ ਬਰਾਬਰੀ ਲਿਆਉਣ ਲਈ ਅਰੰਭੀ ‘ਪੰਗਤ’ ਦੀ ਪਰੰਪਰਾ ਦਾ ਪਾਲਣ ਕਰਨ ਤੋਂ ਵੀ ਇਨਕਾਰੀ ਹੋ ਰਹੇ ਹਨ।
ਇਸੇ ਸਥਿਤੀ ਦਾ ਹੀ ਨਤੀਜਾ ਹੈ ਕਿ ਦੇਸ਼-ਵਿਦੇਸ਼ ਵਿਚ ਜਾਤਾਂ ਦੇ ਆਧਾਰ ਤੇ ਗੁਰਦਵਾਰੇ ਉਸਾਰੇ ਜਾ ਰਹੇ ਹਨ ਜਿਨ੍ਹਾਂ ਦੇ ਮੁੱਖ ਦਰਵਾਜ਼ਿਆਂ ਉਤੇ ਬਹੁਤ ਹੀ ਸੁੰਦਰ ਅਤੇ ਸਜਾਵਟੀ ਅੱਖਰਾਂ ਵਿਚ ‘ਗੁਰਦਵਾਰਾ ਰਾਮਗੜ੍ਹੀਆਂ’, ‘ਗੁਰਦਵਾਰਾ ਪਿਸ਼ੌਰੀਆਂ’, ‘ਗੁਰਦਵਾਰਾ ਜੱਟਾਂ’, ‘ਗੁਰਦਵਾਰਾ ਭਾਪਿਆਂ’, ‘ਗੁਰਦਵਾਰਾ ਰਾਮਦਾਸੀਆਂ’ ਆਦਿ ਲਿਖਿਆ ਹੁੰਦਾ ਹੈ, ਜਿਸ ਤੋਂ ਇਉਂ ਜਾਪਦਾ ਹੈ ਕਿ ਜਿਵੇਂ ਇਹ ਗੁਰਦਵਾਰੇ ਹੁਣ ਸਤਿਗੁਰਾਂ ਦੇ ਸਰਬਸਾਂਝੇ ਨਾ ਰਹਿ ਕੇ ਵੱਖ ਵੱਖ ਜਾਤਾਂ ਦੇ ਬਣ ਗਏ ਹਨ। ਪਰ ਕੋਈ ਵੀ ਇਸ ਗੱਲ ਤੋਂ ਨਾ ਤਾਂ ਚਿੰਤਤ ਜਾਪਦਾ ਹੈ ਅਤੇ ਨਾ ਹੀ ਪ੍ਰੇਸ਼ਾਨ।ਸਿੱਖ ਵਿਦਵਾਨਾਂ ਦੀ ਮਾਨਤਾ ਹੈ ਕਿ ਇਸ ਸੱਚਾਈ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਅੱਜ ਵੀ ਸਿੱਖਾਂ ਵਿਚ ਕਈ ਅਜਿਹੀਆਂ ਸੂਝਵਾਨ ਅਤੇ ਸਿੱਖੀ ਜੀਵਨ ਵਿਚ ਪਰਪੱਕ ਤੇ ਵਿਵਾਦਾਂ ਤੋਂ ਨਿਰਲੇਪ ਸ਼ਖ਼ਸੀਅਤਾਂ ਹਨ, ਜੋ ਸਮਰਪਤ ਭਾਵਨਾ ਨਾਲ ਸਿੱਖ ਬੱਚਿਆਂ ਨੂੰ ਸਿੱਖੀ ਜੀਵਨ ਨਾਲ ਜੋੜਨ ਵਿਚ ਪ੍ਰਸੰਸਾਯੋਗ ਭੂਮਿਕਾ ਨਿਭਾ ਰਹੀਆਂ ਹਨ। ਇਹ ਉਹ ਸ਼ਖ਼ਸੀਅਤਾਂ ਹਨ, ਜੋ ਪ੍ਰਚਾਰ ਨਾਲੋਂ ਵੱਧ ਕੰਮ ਕਰਨ ਵਿਚ, ਅਪਣੇ ਮਨੋਰਥ ਦੀ ਸਿੱਧੀ ਸਵੀਕਾਰਦੀਆਂ ਹਨ। ਜਦੋਂ ਇਨ੍ਹਾਂ ਨੂੰ ਕੋਈ ਇਹ ਆਖਦਾ ਹੈ ਕਿ ਉਨ੍ਹਾਂ ਨੂੰ ਕੀਤੀ ਜਾ ਰਹੀ ਅਪਣੀ ਸੇਵਾ ਨੂੰ ਪ੍ਰਚਾਰ ਰਾਹੀਂ ਲੋਕਾਂ ਤਕ ਪਹੁੰਚਾਉਣਾ ਚਾਹੀਦਾ ਹੈ ਤਾਕਿ ਉਨ੍ਹਾਂ ਦੀ ਸੇਵਾ-ਭਾਵਨਾ ਤੋਂ ਪ੍ਰੇਰਨਾ ਲੈ ਕੇ ਹੋਰ ਵੀ ਸੱਜਣ ਇਸ ਪਾਸੇ ਅੱਗੇ ਆ ਸਕਣ, ਇਸ ਤੇ ਉਨ੍ਹਾਂ ਦਾ ਕਹਿਣਾ ਹੁੰਦਾ ਹੈ ਕਿ ਉਨ੍ਹਾਂ ਦੇ ਕੰਮ ਦੇ ਪ੍ਰਚਾਰ ਤੋਂ ਕਿੰਨੇ-ਕੁ ਲੋਕ ਪ੍ਰੇਰਨਾ ਲੈਣਗੇ, ਇਹ ਤਾਂ ਕਿਹਾ ਨਹੀਂ ਜਾ ਸਕਦਾ, ਪਰ ਜਦੋਂ ਉਨ੍ਹਾਂ ਦੀ ਇਸ ਨਿਮਾਣੀ ਜਿਹੀ ਸੇਵਾ ਦਾ ਪ੍ਰਚਾਰ ਹੋਇਆ ਅਤੇ ਕੁੱਝ ਇਕ ਨੇ ਵੀ ਉਨ੍ਹਾਂ ਦੀ ਤਾਰੀਫ਼ ਕਰਨੀ ਸ਼ੁਰੂ ਕਰ ਦਿਤੀ ਤਾਂ ਉਨ੍ਹਾਂ ਦੇ ਦਿਲ ਵਿਚ ਹੰਕਾਰ ਦੀ ਭਾਵਨਾ ਜ਼ਰੂਰ ਉਜਾਗਰ ਹੋ ਜਾਵੇਗੀ ਅਤੇ ਉਹ ਅਪਣੇ ਆਸ਼ੇ ਅਤੇ ਮਨੋਰਥ ਤੋਂ ਥਿੜਕ ਜਾਣਗੇ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.