ਨਵਦੀਪ ਸੇਖਾ, ਬਰਨਾਲਾ
ਬੀਕੇਯੂ ਏਕਤਾ ਉਗਰਾਹਾਂ ਤੇ ਕਾਦੀਆਂ ਤੇ ਦੀ ਕੋਆਪ੍ਰਰੇਟਿਵ ਖੇਤੀਬਾੜੀ ਸੁਸਾਇਟੀ ਪਿੰਡ ਪੱਖੋਕੇ ਤੇ ਮੱਲੀਆਂ ਵੱਲੋਂ ਸੁਸਾਇਟੀ ਵਿੱਚ ਸੈਕਟਰੀ ਵੱਲੋਂ ਕੀਤੇ ਗਏ ਗਬਨ ਦੇ ਮਾਮਲੇ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਲਗਾਇਆ ਗਿਆ ਧਰਨਾ ਵੀਰਵਾਰ ਨੂੰ 29ਵੇਂ ਦਿਨ ‘ਚ ਸ਼ਾਮਲ ਹੋ ਗਿਆ ਹੈ।
ਧਰਨੇ ਨੂੰ ਸਬੋਧਨ ਕਰਦਿਆਂ ਆਗੂਆਂ ਬੀਕੇਯੂ ਏਕਤਾ ਉਗਰਾਹਾਂ ਸੁਖਦੇਵ ਸਿੰਘ ਭੋਤਨਾ ਬਲਾਕ ਪ੍ਰਧਾਨ ਸ਼ਹਿਣਾ, ਦਰਸ਼ਨ ਸਿੰਘ ਚੀਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਡੇਢ ਸਾਲ ਤੋਂ ਪਿੰਡ ਪੱਖੋਕੇ ਤੇ ਮੱਲੀਆਂ ਦੀ ਸਾਂਝੀ ਕੋਆਪ੍ਰਰੇਟਿਵ ਸੁਸਾਇਟੀ ‘ਚ ਸੈਕਟਰੀ ਵੱਲੋਂ ਕੀਤੇ ਗਏ ਕਰੋੜਾਂ ਰੁਪਏ ਦੇ ਘਪਲੇ ਨੂੰ ਲੈ ਕੇ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਅਮਲ ‘ਚ ਨਹੀਂ ਲਿਆਂਦੀ ਜਾ ਰਹੀ ਹੈ। ਉਨਾਂ੍ਹ ਕਿ ਪੰਜਾਬ ਸਰਕਾਰ ਭਿ੍ਸ਼ਟਾਚਾਰ ਖਤਮ ਕਰਨ ਦਾ ਵਾਅਦਾ ਕਰ ਕੇ ਸੱਤਾ ‘ਚ ਆਈ ਸੀ, ਪਰ ਡੇਢ ਸਾਲ ਤੋਂ ਸੁਸਾਇਟੀ ‘ਚ ਹੋਏ ਕਰੋੜਾਂ ਰੁਪਏ ਦੇ ਗਬਨ ਦਾ ਇਨਸਾਫ ਦੇਣ ਦੀ ਬਜਾਏ ਪੰਜਾਬ ਸਰਕਾਰ ਇਸ ਗਬਨ ਮਾਮਲੇ ‘ਚ ਲਿਪਤ ਸੈਕਟਰੀ, ਕੋਆਪਰੇਟਿਵ, ਬੈਂਕ ਬ੍ਾਂਚ ਪੱਖੋਂ ਕੈਂਚੀਆਂ ਦੇ ਮੁਲਾਜ਼ਮਾਂ, ਸਹਿਕਾਰਤਾ ਵਿਭਾਗ ਤੇ ਆਡਿਟ ਵਿਭਾਗ ਦੇ ਮੁਲਾਜ਼ਮਾਂ ਨੂੰ ਬਚਾਅ ਰਹੀ ਹੈ। ਉਨ੍ਹਾਂ ਕਿਹਾ ਕਿ ਕੱਲ ਡੀ.ਆਰ ਨਾਲ ਮੀਟਿੰਗ ਵੀ ਬੇਨਤੀਜਾ ਰਹੀ।
ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਤੇ ਸਹਿਕਾਰਤਾ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਪੀੜਤ ਮੈਬਰਾਂ ਨੂੰ ਇਨਸਾਫ ਨਾ ਦਿੱਤਾ ਗਿਆ, ਤਾਂ ਬੀਕੇਯੂ ਏਕਤਾ ਉਗਰਾਹਾਂ ਤੇ ਬੀਕੇਯੂ ਕਾਦੀਆਂ ਵੱਲੋਂ ਸਾਂਝੇ ਤੌਰ ‘ਤੇ ਮੀਟਿੰਗ ਕਰ ਕੇ ਅਗਲੇ ਵੱਡੇ ਇਕੱਠ ਕਰ ਕੇ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਦਾ ਅਣਮਿੱਥੇ ਸਮੇਂ ਲਈ ਿਘਰਾਓ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਸਹਿਕਾਰਤ ਵਿਭਾਗ ਹੋਵੇਗਾ। ਇਸ ਦੌਰਾਨ ਕੁਲਜੀਤ ਸਿੰਘ ਵਜੀਦਕੇ ਕਲਾਂ, ਮੱਘਰ ਸਿੰਘ, ਬੂਟਾ ਸਿੰਘ, ਗੁਰਜੰਟ ਸਿੰਘ, ਭੋਲਾ ਸਿੰਘ, ਨਿਰਮਲ ਸਿੰਘ, ਸੰਦੀਪ ਕੌਰ ਪੱਤੀ, ਪਰਮਜੀਤ ਕੌਰ, ਬਲਵੰਤ ਕੌਰ ਤੋਂ ਇਲਾਵਾ ਦੋਵੇਂ ਪਿੰਡਾਂ ਦੇ ਵੱਡੀ ਗਿਣਤੀ ‘ਚ ਪੀੜਤ ਮੈਂਬਰ ਹਾਜ਼ਰ ਸਨ।



