Skip to content
Wednesday, November 25, 2026 11°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਭਾਰਤ India

ਕੀ ਭਾਗਵਤ ਨੂੰ ਵੀ ਰਾਸ਼ਟਰ ਵਿਰੋਧੀ ਕਰਾਰ ਦਿੱਤਾ ਜਾਵੇਗਾ: ਸ਼ਿਵ ਸੈਨਾ

By Admin Published 1 min read

ਮੁੰਬਈ:-ਸ਼ਿਵ ਸੈਨਾ ਨੇ ਅੱਜ ਹੈਰਾਨੀ ਜ਼ਾਹਰ ਕੀਤੀ ਹੈ ਕਿ ਕੀ ਆਰਐਸਐਸ ਦੇ ਮੁਖੀ ਮੋਹਨ ਭਾਗਵਤ ਵੱਲੋਂ ਦੇਸ਼ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਅੰਦੋਲਨ ਸ਼ੁਰੂ ਕਰਨ ਦਾ ਬਿਆਨ ਦੇਣ ਬਦਲੇ ਉਨ੍ਹਾਂ ਨੂੰ ਵੀ ‘ਰਾਸ਼ਟਰ ਵਿਰੋਧੀ’ ਦਾ ਲਕਬ ਦਿੱਤਾ ਜਾਵੇਗਾ।
ਸੈਨਾ ਨੇ ਆਪਣੀ ਪੱਤ੍ਰਿਕਾ ‘ਸਾਮਨਾ’ ਦੇ ਸੰਪਾਦਕੀ ਵਿੱਚ ਲਿਖਿਆ ” ਆਰਐਸਐਸ ਸਰਸੰਘਚਾਲਕ ਮੋਹਨ ਭਾਗਵਤ ਨੇ ਧਿਆਨ ਦਿਵਾਇਆ ਹੈ ਕਿ ਪ੍ਰਸ਼ਾਸਨ ਕਮਜ਼ੋਰ ਹੋ ਗਿਆ ਤੇ ਦੇਸ਼ ਵਿੱਚ ਚੌਤਰਫ਼ਾ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ। ਹੁਣ ਜਦੋਂ ਉਨ੍ਹਾਂ ਭ੍ਰਿਸ਼ਟਾਚਾਰ ਦੀ ਗੱਲ ਪ੍ਰਵਾਨ ਕਰ ਲਈ ਹੈ ਤਾਂ ਕੀ ਉਨ੍ਹਾਂ ਨੂੰ ਵੀ ਰਾਸ਼ਟਰ ਵਿਰੋਧੀ ਤੇ ਹਿੰਦੂ ਵਿਰੋਧੀ ਕਰਾਰ ਦੇ ਦਿੱਤਾ ਜਾਵੇਗਾ।” ਸੰਪਾਦਕੀ ਵਿੱਚ ਕਿਹਾ ਗਿਆ ਹੈ ਕਿ ਸ਼ਿਵ ਸੈਨਾ ਨੇ ਸਭ ਤੋਂ ਪਹਿਲਾਂ ਭ੍ਰਿਸ਼ਟਾਚਾਰ ਖ਼ਿਲਾਫ਼ ਆਵਾਜ਼ ਉਠਾਈ ਸੀ ਤੇ ਹੁਣ ਭਾਗਵਤ ਵੀ ਇਹ ਮੁੱਦੇ ਉਠਾ ਰਹੇ ਹਨ। ਸ਼੍ਰੀ ਭਾਗਵਤ ਨੇ ਪਿਛਲੇ ਹਫ਼ਤੇ ਰਾਇਗੜ੍ਹ ਜ਼ਿਲੇ ਵਿੱਚ ਸ਼ਿਵਾਜੀ ਦੀ ਯਾਦ ਵਿੱਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ੲਿਹ ਟਿੱਪਣੀਆਂ ਕੀਤੀਆਂ ਸਨ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp