ਫ਼ਤਿਹਗੜ੍ਹ ਸਾਹਿਬ, 10 ਅਕਤੂਬਰ (ਸੁਰਜੀਤ ਸਿੰਘ ਸਾਹੀ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਜੂਨ 1984 ਨੂੰ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ‘ਤੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਬਾਰੇ ਅਪਣੇ ਲੇਖ ਵਿਚ ਭੱਦੀ ਸ਼ਬਦਾਵਲੀ ਵਰਤ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਲੇਖਕ ਕੁਲਦੀਪ ਨਈਅਰ ਕੋਲੋਂ ਸ਼੍ਰੋਮਣੀ ਪੱਤਰਕਾਰ ਦਾ ਸਨਮਾਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਅੱਜ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਨੇ ਅੱਜ ਅਹਿਮ ਫ਼ੈਸਲੇ ਕਰਦਿਆਂ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਅਜਾਇਬ ਘਰ ਬਣਾਉਣ ਦਾ ਫ਼ੈਸਲਾ ਕੀਤਾ, ਉਥੇ ਹੀ ਸ੍ਰੀ ਨਨਕਾਣਾ ਸਾਹਿਬ ਵਿਖੇ ਬੱਚਿਆਂ ਨੂੰ ਗੁਰਮਤਿ ਸੰਗੀਤ ਦੀ ਸਿਖਲਾਈ ਦੇਣ ਲਈ ਭਾਈ ਮਰਦਾਨਾ ਜੀ ਦੇ ਨਾਂਅ ‘ਤੇ ਗੁਰਬਾਣੀ ਸੰਗੀਤ ਅਕਾਦਮੀ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿਤੀ ਗਈ।
ਸਰੀ ਦੇ 19ਵੇਂ ਫਿਊਜ਼ਨ ਫ਼ੈਸਟੀਵਲ ਵਿੱਚ ਵਿਭਿੰਨ ਸੱਭਿਆਚਾਰਾਂ ਨੇ ਲਾਈ ਰੌਣਕ: 80,000 ਤੋਂ ਵੱਧ ਲੋਕਾਂ ਨੇ ਕੀਤੀ ਸ਼ਮੂਲੀਅਤ
ਕੁਲਵਿੰਦਰ ਬਿੱਲਾ ਅਤੇ 54•40 ਸਮੇਤ ਕਈ ਕਲਾਕਾਰਾਂ ਨੇ ਲੁੱਟਿਆ ਮੇਲਾ ਸਰੀ, ਬੀ.ਸੀ. – ਕੋਸਟ ਕੈਪੀਟਲ (Coast Capital) ਦੁਆਰਾ ਪੇਸ਼ ਕੀਤੇ ਗਏ ਸਰੀ ਦੇ ਫਿਊਜ਼ਨ ਫ਼ੈਸਟੀਵਲ ( Surrey Fusion Festival) ਵਿੱਚ


