ਪੱਤਰ ਪੇ੍ਰਰਕ, ਪਾਇਲ : ਪਾਇਲ ਪੁਲਿਸ ਨੇ ਪਿੰਡ ਘਣਗਸ ਵਿਖੇ ਪਟਾਕੇ ਚਲਾਉਣ ਕਾਰਨ ਹੋਏ ਝਗੜੇ ਦੌਰਾਨ ਕੁੱਟਮਾਰ ਕਰਨ ਤੇ ਜਾਤੀਸੂਚਕ ਸ਼ਬਦ ਬੋਲਣ ‘ਤੇ ਮਾਮਲਾ ਦਰਜ ਕੀਤਾ ਹੈ। ਪਾਇਲ ਪੁਲਿਸ ਗੁਰਪ੍ਰਰੀਤ ਸਿੰਘ ਦੀ ਸ਼ਿਕਾਇਤ ‘ਤੇ ਕੁਲਵਿੰਦਰ ਸਿੰਘ, ਤੇਜਿੰਦਰ ਸਿੰਘ, ਤੇਜਵੰਤ ਸਿੰਘ, ਵਰਿੰਦਰ ਸਿੰਘ, ਮਨਪ੍ਰਰੀਤ ਸਿੰਘ ਵਾਸੀ ਘਣਗਸ ਤੋਂ ਇਲਾਵਾ ਦੋ ਅਣਪਛਾਤੇ ਵਿਅਕਤੀਆਂ ਖਿਲਾਫ਼ ਜਾਤੀਸੂਚਕ ਸ਼ਬਦ ਬੋਲਣ ਤੇ ਕੁੱਟਮਾਰ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕਰ ਲਿਆ ਹੈ। ਸ਼ਿਕਾਇਤ ‘ਚ ਗੁਰਪ੍ਰਰੀਤ ਸਿੰਘ ਨੇ ਦੱਸਿਆ ਕਿ ਉਹ ਦੀਵਾਲੀ ਵਾਲੀ ਰਾਤ ਆਪਣੀ ਪਤਨੀ ਤੇ ਮਾਂ ਨਾਲ ਪਟਾਕੇ ਚਲਾ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੇ ਘਰ ਦੇ ਨਾਲ ਹੀ ਰਹਿੰਦੇ ਕੁਲਵਿੰਦਰ ਸਿੰਘ ਨੇ ਘਰ ਦੀ ਛੱਤ ‘ਤੇ ਚੜ੍ਹ ਕੇ ਜਾਤੀਸੂਚਕ ਸ਼ਬਦ ਬੋਲੇ ਤੇ ਪਟਾਕੇ ਨਾ ਚਲਾਉਣ ਦੀ ਧਮਕੀ ਦਿੱਤੀ। ਜਦੋਂ ਉਸ ਨੇ ਕਿਹਾ ਥੋੜੇ ਪਟਾਕੇ ਰਹਿ ਗਏ ਹਨ ਤਾਂ ਮੁਲਜ਼ਮ ਉਸ ਦੇ ਘਰ ਆ ਗਏ ਤੇ ਉਸਦੀ ਕੁੱਟਮਾਰ ਕੀਤੀ। ਜਦੋਂ ਉਸ ਦੀ ਮਾਂ ਨੇ ਉਸ ਦਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀ ਮਾਂ ਦੀ ਵੀ ਕੁੱਟਮਾਰ ਕੀਤੀ ਗਈ।