ਕਰਮਜੀਤ ਸਿੰਘ ਸਾਗਰ, ਧਨੌਲਾ : ਸਥਾਨਕ ਥਾਣਾ ਦੀ ਪੁਲਿਸ ਨੇ ਕੁੱਟਮਾਰ ਦੇ ਮਾਮਲੇ ‘ਚ ਇਕ ਅੌਰਤ ਸਣੇ 4 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਹੌਲਦਾਰ ਜਸਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਕਰਮਦੀਨ ਖ਼ਾਨ ਵਾਸੀ ਮਾਨ ਪੱਤੀ ਧਨੌਲਾ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਉਹ ਤੇ ਉਸਦਾ ਭਰਾ ਦੋਵੇਂ ਪਿੰਡ ਦੀ ਲੱਕੀ ਵਰਕਸ਼ਾਪ ਤੋਂ ਟਰਾਲੀ ਠੀਕ ਕਰਵਾਉਣ ਲਈ ਗਏ ਸੀ, ਜਦੋਂ ਉਹ ਦੋਵੇਂ ਘਰ ਵਾਪਸ ਆ ਰਹੇ ਸੀ ਤਾਂ ਰਣਜੀਤ ਸਿੰਘ ਉਰਫ਼ ਗੋਹਲੀ, ਗੁਰਪ੍ਰਰੀਤ ਸਿੰਘ, ਪਰਗਟ ਸਿੰਘ ਤੇ ਸੁਰਜੀਤ ਪਤਨੀ ਰਣਜੀਤ ਸਿੰਘ ਵਾਸੀ ਭੈਣੀ ਮਹਿਰਾਜ ਨੇ ਰਸਤੇ ‘ਚ ਘੇਰ ਕੇ ਸਾਡੀ ਕੁੱਟਮਾਰ ਕੀਤੀ। ਪੁਲਿਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


