ਸਟਾਫ ਰਿਪੋਰਟਰ, ਫਾਜ਼ਿਲਕਾ : ਸਦਰ ਥਾਣਾ ਪੁਲਿਸ ਨੇ ਕੁੱਟਮਾਰ ਦੇ 2 ਮਾਮਲਿਆਂ ‘ਚ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐਸਆਈ ਜੁਗਰਾਜ ਸਿੰਘ ਨੇ ਦੱਸਿਆ ਕਿ ਅਰਜਨ ਸਿੰਘ ਵਾਸੀ ਰੇਤੇਵਾਲੀ ਭੈਣੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 25 ਜੂਨ 2023 ਨੂੰ ਜਦੋਂ ਉਹ ਆਪਣੀ ਪਤਨੀ ਨਾਲ ਖੇਤ ਵਿਚ ਝੋਨਾ ਲਾ ਰਿਹਾ ਸੀ ਤਾਂ ਦਰਸ਼ਨ ਸਿੰਘ, ਆਸ਼ਾ ਰਾਣੀ, ਰਮਨ ਸਿੰਘ, ਸੁਰਿੰਦਰ ਸਿੰਘ ਅਤੇ ਸੀਮਾ ਰਾਣੀ ਵਾਸੀ ਰੇਤੇਵਾਲੀ ਭੈਣੀ ਨੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਐਕਸਰੇ ਦੀ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਇਕ ਹੋਰ ਮਾਮਲੇ ‘ਚ ਜਾਂਚ ਅਧਿਕਾਰੀ ਏਐੱਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੰਦੀਪ ਸਿੰਘ ਵਾਸੀ ਪਿੰਡ ਬੜਾ ਮੁਬੇਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਅਤੇ ਉਸ ਦੇ ਮਾਮੇ ਦਾ ਲੜਕਾ ਲਵਲੀ ਆਪਣੇ ਖੇਤ ਨੂੰ ਪਾਣੀ ਲਾ ਰਹੇ ਸਨ ਤਾਂ ਹਰਨੇਕ ਸਿੰਘ, ਸੰਦੀਪ ਸਿੰਘ ਵਾਸੀ ਮੁਬੇਕਾ ਅਤੇ 2-3 ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਪੁਲਿਸ ਨੇ ਮੁਲਜਮਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



