Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਕੇਂਦਰੀ ਸਿੱਖ ਅਜਾਇਬ ਘਰ ‘ਚ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੀਤੀਆਂ ਸੁਸ਼ੋਭਿਤ

By uscreative Published 1 min read

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ‘ਚ ਕਾਰਸੇਵਾ ਸੰਪ੍ਰਦਾ ਗੁਰੂ ਕਾ ਬਾਗ ਦੇ ਮੁਖੀ ਬਾਬਾ ਹਜ਼ਾਰਾ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਚਰਨ ਸਿੰਘ ਮਹਾਲੋਂ, ਸੰਗੀਤ ਮਾਰਤੰਡ ਪਦਮਸ੍ਰੀ ਪ੍ਰੋਫ਼ੈਸਰ ਕਰਤਾਰ ਸਿੰਘ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਬਿਰਤਾਂਤ ਨੂੰ ਕਾਵਿ-ਰੂਪ ਵਿਚ ਦਰਜ਼ ਕਰਨ ਵਾਲੇ ਅਲਹ ਯਾਰ ਖ਼ਾਂ ਜੋਗੀ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।

ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਿਭਾਈ, ਜਦਕਿ ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਵੀ ਮੌਜੂਦ ਸਨ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp