ਕੇਂਦਰ ਸਰਕਾਰ ਨੇ ਸਿੱਖ ਕੌਮ ਨਾਲ ਹਮੇਸ਼ਾ ਵਿਤਕਰਾ ਕੀਤਾ: ਪ੍ਰੋ. ਬਡੂੰਗਰ

ਪਟਿਆਲਾ: ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ ਆਫ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਐਜੂਕੇਸ਼ਨ ਕਮੇਟੀ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੀ ਵੰਡ ਤੋਂ ਲੈ ਕੇ ਹੁਣ ਤਕ ਕੇਂਦਰ ਸਰਕਾਰ ਦਾ ਰਵੱਈਆ ਸਿੱਖ ਕੌਮ ਪ੍ਰਤੀ ਹਮੇਸ਼ਾ ਵਿਤਕਰੇ ਵਾਲਾ ਹੀ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਹਮੇਸ਼ਾ ਸਿੱਖਾਂ ਨਾਲ ਪੱਖਪਾਤ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਅੰਦਰ ਵੱਖ-ਵੱਖ ਘੱਟ ਗਿਣਤੀ ਕੌਮਾਂ ਹਨ ਜਿਨ੍ਹਾਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਨੇ ਘੱਟ ਗਿਣਤੀ ਕਮਿਸ਼ਨ ਵਿਚ ਮੈਂਬਰ ਲਿਆ ਹੈ ਪਰੰਤੂ ਕਿਸੇ ਸਿੱਖ ਨੂੰ ਘੱਟ ਗਿਣਤੀ ਕਮਿਸ਼ਨ ਦਾ ਨੁਮਾਇੰਦਾ ਨਾ ਲੈਣਾ ਇਹ ਸਾਬਤ ਕਰਦਾ ਹੈ ਕਿ ਕੇਂਦਰ ਸਰਕਾਰ ਸਿੱਖਾਂ ਨਾਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਕੇਂਦਰ ਦੇ ਇਸ ਨਜ਼ੱਰੀਏ ਨਾਲ ਸਿੱਖਾਂ ਵਿਚ ਰੋਸ ਦੀ ਲਹਿਰ ਫੈਲ ਰਹੀ ਹੈ ਉਥੇ ਅਸੁਰੱਖਿਆ ਦੀ ਭਾਵਨਾ ਵੀ ਵੱਧ ਰਹੀ ਹੈ, ਜਦਕਿ ਭਾਰਤ ਦੀ ਆਜ਼ਾਦੀ ਦੀ ਲੜਾਈ ਵਿਚ ਸਿੱਖ ਕੌਮ ਦਾ ਅਹਿਮ ਯੋਗਦਾਨ ਰਿਹਾ।

ਪ੍ਰੋ:ਬਡੂੰਗਰ ਨੇ ਕਿਹਾ ਕਿ ਬੇਸ਼ੱਕ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਨੇ ਘੱਟ ਗਿਣਤੀਆਂ ਦੀ ਅਸੁਰੱਖਿਆ ਦਾ ਮਾਮਲਾ ਚੁੱਕਿਆ ਹੈ ਪਰੰਤੂ ਅਹੁਦੇ ‘ਤੇ ਤਾਇਨਾਤ ਹੋਣ ਸਮੇਂ ਕਦੇ ਵੀ ਸਿੱਖ ਮਸਲਿਆਂ ਨੂੰ ਹੱਲ ਕਰਨ ਪ੍ਰਤੀ ਗੰਭੀਰਤਾ ਨਹੀਂ ਵਿਖਾਈ, ਪਰ ਫਿਰ ਵੀ ਅਸੀਂ ਉਨ੍ਹਾਂ ਦੇ ਇਸ ਬਿਆਨ ਦਾ ਸਵਾਗਤ ਕਰਦੇ ਹਾਂ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.