ਚੰਡੀਗੜ੍ਹ, (ਜੀ.ਸੀ. ਭਾਰਦਵਾਜ): ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਅਪਣੇ ਵਕੀਲ ਰਾਹੀਂ ਅੰਮ੍ਰਿਤਸਰ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਇਕ ਅਰਜਨ ਸਿੰਘ ਨੂੰ ਚਿੱਠੀ ਸੌਂਪ ਕੇ ਬਿਕਰਮ ਸਿੰਘ ਮਜੀਠੀਆ ਤੋਂ ਮਾਫ਼ੀ ਮੰਗ ਲਈ ਹੈ। ਅਪਣੀ ਚਿੱਠੀ ਵਿਚ ਕੇਜਰੀਵਾਲ ਨੇ ਲਿਖਿਆ ਹੈ ਕਿ ਡਰੱਗ ਦੇ ਮਾਮਲਿਆਂ ਸਬੰਧੀ ਲਗਾਏ ਦੋਸ਼ ਅਤੇ ਦਿਤੇ ਬਿਆਨ ਗ਼ਲਤ ਸਨ ਜਿਨ੍ਹਾਂ ਦਾ ਕੋਈ ਆਧਾਰ ਨਹੀਂ ਸੀ। ਅੱਜ ਇਥੇ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਚ ਪ੍ਰੈੱਸ ਕਾਨਫ਼ਰੰਸ ਕਰ ਕੇ ਮਜੀਠੀਆ ਨੇ ਦਸਿਆ ਕਿ ਇਕ ਸੂਬੇ ਦੇ ਮੁੱਖ ਮੰਤਰੀ ਵਲੋਂ ਲਿਖਤੀ ਮਾਫ਼ੀ ਮੰਗਣਾ ਵੱਡੀ ਗੱਲ ਹੈ। ਕੇਜਰੀਵਾਲ ਨੇ ਵੱਡਾਪਨ ਵਿਖਾਇਆ ਹੈ ਜਿਸ ਕਰ ਕੇ ਉਨ੍ਹਾਂ ਕੇਜਰੀਵਾਲ ਨੂੰ ਮਾਫ਼ ਕਰ ਦਿਤਾ ਹੈ ਅਤੇ ਹੁਣ 20 ਮਈ 2016 ਨੂੰ ਅੰਮ੍ਰਿਤਸਰ ਅਦਾਲਤ ਵਿਚ ਦਰਜ ਕੀਤਾ ਕਰੋੜਾਂ ਰੁਪਏ ਦੀ ਮਾਣਹਾਨੀ ਦਾ ਕੇਸ ਵਾਪਸ ਲੈ ਲਿਆ ਜਾਵੇਗਾ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


