Skip to content
Wednesday, October 28, 2026 6°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Canada

ਕੈਨੇਡਾ : ਐਡਮਿੰਟਨ ‘ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਦੇਖੋ ਤਸਵੀਰਾਂ

By Admin Published 2 min read
ਐਡਮਿੰਟਨ— ਕੈਨੇਡਾ ‘ਚ ਵੱਸਦੇ ਸਿੱਖਾਂ ਨੇ ਸ਼ਹਿਰ ਐਡਮਿੰਟਨ ਵਿਖੇ ਖਾਲਸਾ ਪੰਥ ਦੀ ਸਥਾਪਨਾ ਦਿਵਸ ਦੀ ਖੁਸ਼ੀ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ। ਬੀਤੇ ਦਿਨ ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰੂ ਦੇ ਜੈਕਾਰੇ ਲਗਾਉਂਦਿਆਂ ਪੰਜਾਬ ਵਰਗਾ ਮਾਹੌਲ ਬਣਾ ਦਿੱਤਾ। ਹਜ਼ਾਰਾਂ ਦੀ ਗਿਣਤੀ ‘ਚ ਇਕੱਠੀ ਹੋਈ ਸੰਗਤ ਨੀਲੇ ਅਤੇ ਕੇਸਰੀ ਰੰਗ ‘ਚ ਰੰਗੀ ਨਜ਼ਰ ਆਈ, ਕਿਉਂਕਿ ਵਧੇਰੇ ਸਿੱਖ ਇਸੇ ਰੰਗ ਦੀਆਂ ਦਸਤਾਰਾਂ ਸਜਾ ਕੇ ਅਤੇ ਸਿੱਖ ਬੀਬੀਆਂ ਚੁੰਨੀਆਂ ਲੈ ਕੇ ਪੁੱਜੀਆਂ ਸਨ।

PunjabKesari

ਸੰਗਤਾਂ ‘ਚ ਬੇਮਿਸਾਲ ਉਤਸ਼ਾਹ ਠਾਠਾਂ ਮਾਰਦਾ ਦਿਖਾਈ ਦੇ ਰਿਹਾ ਸੀ। ਪੰਜ ਪਿਆਰਿਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ‘ਚ ਨਗਰ ਕੀਰਤਨ ਸਜਾਇਆ ਗਿਆ।

PunjabKesari
ਨਗਰ ਕੀਰਤਨ ਦੀ ਸ਼ੁਰੂਆਤ ਮਿੱਡਵੁਡਜ਼ ਤੋਂ ਕੀਤੀ ਗਈ ਅਤੇ ਕਈ ਥਾਵਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਵਿਖੇ ਪੁੱਜਾ।

PunjabKesari

ਇਸ ਮੌਕੇ ਗਤਕੇ ਦੇ ਜੌਹਰ ਵੀ ਦਿਖਾਏ ਗਨ। ਨਗਰ ਕੀਰਤਨ ‘ਚ ਐਡਮਿੰਟਨ ਤੋਂ ਇਲਾਵਾ ਸਰੀ, ਕੈਲਗਰੀ, ਵੈਨਕੂਵਰ, ਐਬਸਫੋਰਡ, ਟੋਰਾਂਟੋ ਤੋਂ ਸੰਗਤਾਂ ਪੁੱਜੀਆਂ ਹੋਈਆਂ ਸਨ। ਰਸਤੇ ‘ਚ ਥਾਂ-ਥਾਂ ਲੰਗਰਾਂ ਦਾ ਖੁੱਲ੍ਹਾ ਪ੍ਰਬੰਧ ਕੀਤਾ ਗਿਆ ਸੀ।

PunjabKesari

ਇਸ ‘ਚ ਵਿਦੇਸ਼ੀ ਸੰਗਤ ਨੇ ਵੀ ਹਾਜ਼ਰੀ ਭਰੀ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸਿੱਖ ਸੇਵਾਦਾਰਾਂ ਨੇ ਸੁਰੱਖਿਆ ਦੇ ਨਾਲ-ਨਾਲ ਸੰਗਤਾਂ ਦੀ ਸਹੂਲਤ ਦਾ ਵੀ ਪੂਰਾ ਪ੍ਰਬੰਧ ਦੇਖਿਆ।

PunjabKesari

ਸੰਗਤਾਂ ਨੂੰ ਰਾਗੀ ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਗੁਰਬਾਣੀ ਕੀਰਤਨ ਸੁਣਾ ਕੇ ਸਿੱਖ ਇਤਿਹਾਸ ਨਾਲ ਜੋੜਿਆ। ਇੱਥੇ ਵੱਖ-ਵੱਖ ਸਿਆਸੀ ਪਾਰਟੀਆਂ, ਕੌਂਸਲਰਾਂ ਨੇ ਵੀ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਖਾਲਸਾ ਸਥਾਪਨਾ ਦਿਵਸ ਦੀ ਵਧਾਈ ਦਿੱਤੀ। ਤੁਹਾਨੂੰ ਦੱਸ ਦਈਏ ਕਿ ਕੈਨੇਡਾ ‘ਚ 10 ਲੱਖ ਤੋਂ ਵਧੇਰੇ ਪੰਜਾਬੀ ਭਾਈਚਾਰਾ ਰਹਿੰਦਾ ਹੈ, ਜੋ ਸਮੇਂ-ਸਮੇਂ ‘ਤੇ ਧਾਰਮਿਕ ਪ੍ਰੋਗਰਾਮਾਂ ਦਾ ਪ੍ਰਬੰਧ ਕਰਦਾ ਹੈ ਅਤੇ ਨਵੀਂ ਪੀੜੀ ਨੂੰ ਸਿੱਖ ਇਤਿਹਾਸ ਨਾਲ ਜੋੜਨ ਦੇ ਉਪਰਾਲੇ ਕਰਦਾ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp