Skip to content
Sunday, November 15, 2026 11°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Canada

ਕੈਨੇਡਾ ਚੋਣਾਂ : ਜਸਟਿਨ ਟਰੂਡੋ ਨੇ ਆਪਣੇ ਪੁੱਤਰ ਦੀ ਮਦਦ ਨਾਲ ਪਾਈ ਵੋਟ

By Admin Published 2 min read

ਦੱਸ ਦਈਏ ਕਿ ਪਿਛਲੇ ਦਿਨੀਂ ਆਏ ਐਗਜ਼ਿਟ ਪੋਲ ਦੇ ਨਤੀਜਿਆਂ ‘ਚ ਲਿਬਰਲ, ਕੰਜ਼ਰਵੇਟਿਵ ਅਤੇ ਐੱਨ. ਡੀ. ਪੀ. ਵਿਚਾਲੇ ਫਸਵਾ ਮੁਕਾਬਲਾ ਦੱਸਿਆ ਗਿਆ ਸੀ ਪਰ ਕਈ ਅਖਬਾਰਾਂ ‘ਚ ਪ੍ਰਕਾਸ਼ਿਤ ਰਿਪੋਰਟਾਂ ‘ਚ ਜਸਟਿਨ ਟਰੂਡੋ ਨੂੰ ਬਹੁਮਤ ਮਿਲਣਾ ਵੀ ਮੁਸ਼ਕਿਲ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਬੀਤੇ ਦਿਨੀਂ ਟਰੂਡੋ ਨੇ ਪ੍ਰਤੀਕਿਰਿਆ ਦਿੱਤੀ ਸੀ ਕਿ ਅਸੀਂ ਹਰ ਇਕ ਵੋਟ ਲਈ ਲੜੇ। ਉਨ੍ਹਾਂ ਮੰਨਿਆ ਕਿ ਚੋਣਾਂ ‘ਚ ਉਨ੍ਹਾਂ ਦੇ ਵਿਰੋਧੀਆਂ ਦੇ ਜਿੱਤਣ ਦੀਆਂ ਸੰਭਾਵਨਾਵਾਂ ਵੀ ਹਨ। ਉਥੇ ਹੀ ਸ਼ੁੱਕਰਵਾਰ ਨੂੰ ਜਾਰੀ ਹੋਏ  ਨੈਨੋਜ ਰਿਸਰਚ ਪੋਲ ਮੁਤਾਬਕ ਕੰਜ਼ਰਵੇਟਿਵ ਨੂੰ 31.6 ਫੀਸਦੀ ਲੋਕਾਂ ਦਾ ਸਮਰਥਨ ਮਿਲਣ ਦੀ ਗੱਲ ਆਖੀ ਗਈ ਹੈ। ਜਦਕਿ ਲਿਬਰਲ ਪਾਰਟੀ ਨੂੰ 31.5 ਫੀਸਦੀ ਅਤੇ ਇਸ ਤੋਂ ਇਲਾਵਾ ਐੱਨ. ਡੀ. ਪੀ. ਨੂੰ 19 ਫੀਸਦੀ ਲੋਕਾਂ ਦਾ ਸਮਰਥਨ ਮਿਲਣ ਦਾ ਦਾਅਵਾ ਕੀਤਾ ਗਿਆ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp