Skip to content
Tuesday, October 6, 2026 12°C · Fog · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Canada

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ

By Admin Published 1 min read
ਸਰੀ/ਮੋਗਾ,(ਗੋਪੀ ਰਾਊਕੇ)— ਕਬੱਡੀ ਦੇ ਪ੍ਰਸਿੱਧ ਖਿਡਾਰੀ ਜਸਵਿੰਦਰ ਸਿੰਘ ਜੱਸ ਦੀ ਕੈਨੇਡਾ ‘ਚ ਮੌਤ ਹੋਣ ਦੀ ਖਬਰ ਮਿਲੀ ਹੈ। ਉਹ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਦਾ ਰਹਿਣ ਵਾਲਾ ਸੀ। ਉਸ ਦਾ ਪਿਛੋਕੜ ਪੰਜਾਬ ਦੇ ਮੋਗਾ ਨਾਲ ਸੀ। ਅਜੇ ਤਕ ਸਪੱਸ਼ਟ ਨਹੀਂ ਹੋ ਸਕਿਆ ਕਿ ਜੱਸ ਦੀ ਮੌਤ ਕਿਵੇਂ ਹੋਈ। ਮਿਲੀ ਜਾਣਕਾਰੀ ਮੁਤਾਬਕ ਜੱਸ ਆਪਣੇ ਸਾਥੀਆਂ ਨਾਲ ਕੈਨੇਡਾ ‘ਚ ਰਹਿੰਦਾ ਸੀ ਅਤੇ ਉੱਥੇ ਕਬੱਡੀ ਖੇਡਦਾ ਸੀ। ਉਸ ਦੇ ਪਰਿਵਾਰ ਵਾਲਿਆਂ ਨੂੰ ਉਸ ਦੀ ਮੌਤ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ। ਕਬੱਡੀ ਖਿਡਾਰੀਆਂ ਅਤੇ ਉਸ ਦੇ ਪਰਿਵਾਰ ਨੂੰ ਜੱਸ ਦੀ ਮੌਤ ਦਾ ਡੂੰਘਾ ਸਦਮਾ ਲੱਗਾ ਹੈ।

ਭਾਰਤੀ ਸਮੇਂ ਮੁਤਾਬਕ ਜੱਸ ਦੀ ਮੌਤ 15 ਜੁਲਾਈ ਨੂੰ ਸ਼ਾਮ 7.30 ਵਜੇ ਹੋਈ।  ਉਸ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਮਗਰੋਂ ਭਾਰਤ ਭੇਜਿਆ ਜਾਵੇਗਾ। ਪੰਜਾਬੀ ਭਾਈਚਾਰੇ ‘ਚ ਇਸ ਦੁੱਖ ਭਰੀ ਖਬਰ ਨਾਲ ਸੋਗ ਦੀ ਲਹਿਰ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp