ਨਵੀਂ ਦਿੱਲੀ :-ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਨੂੰ ਲੈ ਕੇ ਮੰਗਲਵਾਰ ਨੂੰ ਕੈਨੇਡਾ ਦੇ ਰੱਖਿਆ ਮੰਤਰੀ ਨਵੀਂ ਦਿੱਲੀ ਵਿਖੇ ਆਪਣੇ ਹਮਰੁਤਬਾ ਅਰੁਣ ਜੇਤਲੀ ਨੂੰ ਮਿਲੇ। ਉਨ•ਾਂ ਨੇ ਦੋਹਾਂ ਦੇਸ਼ਾਂ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ‘ਤੇ ਗੱਲ ਕੀਤੀ। ਅਰੁਣ ਜੇਤਲੀ ਨੇ ਹਰਜੀਤ ਸੱਜਣ ਨੂੰ ਵਿਸ਼ਵਾਸ ਦੁਆਇਆ ਕਿ ਦੋਹਾਂ ਦੇਸ਼ਾਂ ਦੇ ਰਿਸ਼ਤੇ ਹੋਰ ਵੀ ਮਜ਼ਬੂਤ ਹੋਣਗੇ। ਉਨ੍ਹਾਂ ਨੇ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਵੀ ਦੁਵੱਲੇ ਮਾਮਲਿਆਂ ‘ਤੇ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਅੱਜ ਸਵੇਰੇ ਰਾਇਸੀਨਾ ਹਿਲਜ਼ ਦੇ ਦੱਖਣੀ ਬਲਾਕ ਦੇ ਮੈਦਾਨ ਵਿਚ ਸੱਜਣ ਨੂੰ ਭਾਰਤ ਦੀਆਂ ਤਿੰਨੋਂ ਫੌਜਾਂ ਨੇ ‘ਗਾਰਡ ਆਫ ਆਨਰ’ ਦਿੱਤਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰਜੀਤ ਸਿੰਘ ਸੱਜਣ ਨੂੰ ‘ਖਾਲਿਸਤਾਨੀ ਸਮਰਥਕ’ ਦੱਸ ਕੇ ਵਿਵਾਦ ਭਖਣ ਮਗਰੋਂ ਦਿੱਲੀ ਵਿਚ ‘ਗਾਰਡ ਆਫ ਆਨਰ’ ਦੇਣ ‘ਤੇ ਵੀ ਭਾਰਤ ਸਰਕਾਰ ਦੁਚਿੱਤੀ ਵਿਚ ਨਜ਼ਰ ਆਈ। ਸਰਕਾਰ ਨੇ ਪਹਿਲਾਂ ਸੱਜਣ ਨੂੰ ‘ਗਾਰਡ ਆਫ ਆਨਰ’ ਦੇਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਅਤੇ ਮੀਡੀਆ ਨੂੰ ਬੁਲਾ ਕੇ ਇਸ ਜਾਣਕਾਰੀ ਦਿੱਤੀ ਪਰ ਬਾਅਦ ਵਿਚ ਆਪਣੀ ਗਲਤੀ ਨੂੰ ਦਰੁਸਤ ਕਰ ਲਿਆ ਕੈਨੇਡਾ ਦੇ ਰੱਖਿਆ ਮੰਤਰੀ ਨੂੰ ਭਾਰਤ ਦੀਆਂ ਤਿੰਨਾਂ ਫੌਜਾਂ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


