Skip to content
Tuesday, October 6, 2026 12°C · Fog · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Canada

ਕੈਨੇਡਾ ਦੇ ਸ਼ਹਿਰ ਵਿਕਟੋਰੀਆ ‘ਚ 29 ਅਪ੍ਰੈਲ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

By Admin Published 2 min read

 

ਬ੍ਰਿਟਿਸ਼ ਕੋਲੰਬੀਆ— ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ‘ਚ 29 ਅਪ੍ਰੈਲ 2018 ਨੂੰ ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਭਾਵੇਂ ਹੀ ਕੈਨੇਡਾ ਦੇ ਹੋਰ ਸ਼ਹਿਰਾਂ ‘ਚ ਬਹੁਤ ਸਾਲਾਂ ਤੋਂ ਹੁਣ ਤੱਕ ਨਗਰ ਕੀਰਤਨ ਸਜਾਏ ਜਾਂਦੇ ਰਹੇ ਹਨ ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਵਿਕਟੋਰੀਆ ‘ਚ 1912 ਤੋਂ ਬਾਅਦ ਪਹਿਲੀ ਵਾਰ 29 ਅਪ੍ਰੈਲ ਨੂੰ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਥਾਨਕ ਸੰਗਤ ਦੇ ਸਹਿਯੋਗ ਨਾਲ ਇੱਥੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ‘ਚ ਵੱਡੀ ਗਿਣਤੀ ‘ਚ ਸੰਗਤ ਨੂੰ ਹਾਜ਼ਰੀ ਭਰਨ ਦਾ ਸੱਦਾ ਦਿੱਤਾ ਗਿਆ ਹੈ। ਇੱਥੇ ਦੱਸ ਦੇਈਏ ਕਿ ਕੈਨੇਡਾ ਵਿਚ ਵੱਡੀ ਗਿਣਤੀ ‘ਚ ਸਿੱਖ ਰਹਿੰਦੇ ਹਨ। ਦੁਨੀਆ ਭਰ ਵਿਚ ਇਹ 5ਵਾਂ ਸਭ ਤੋਂ ਵੱਡਾ ਧਰਮ ਹੈ।
ਇਹ ਨਗਰ ਕੀਰਤਨ ਵਿਕਟੋਰੀਆ ਦੇ ਗੁਰਦੁਆਰਾ ਸਿੰਘ ਸਭਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾਵੇਗਾ। ਨਗਰ ਕੀਰਤਨ ਦੇ ਨਾਲ-ਨਾਲ ਹੀ ਖਾਲਸਾ ਡੇਅ ਪਰੇਡ ਵੀ ਕੱਢੀ ਜਾਵੇਗੀ ਜੋ ਕਿ 11.00 ਤੋਂ 1.00 ਵਜੇ ਹੋਵੇਗੀ ਅਤੇ 470 ਸਿਸਲੇਨੀਆ ਰੋਡ ‘ਤੇ ਖਤਮ ਹੋਵੇਗੀ। ਇਹ ਨਗਰ ਕੀਰਤਨ ਸਵੇਰੇ 10 ਵਜੇ ਤੋਂ ਸ਼ਾਮ 4.00 ਵਜੇ ਕੱਢਿਆ ਜਾਵੇਗਾ। ਇਸ ਦੌਰਾਨ ਗਤਕੇ ਦੇ ਜੌਹਰ ਅਤੇ ਥਾਂ-ਥਾਂ ਲੰਗਰ ਵੀ ਅਟੁੱਟ ਵਰਤਾਇਆ ਜਾਵੇਗਾ। ਦੱਸਣਯੋਗ ਹੈ ਕਿ 22 ਅਪ੍ਰੈਲ ਨੂੰ ਸਰੀ ‘ਚ ਵਿਸ਼ਾਲ ਨਗਰ ਕੀਰਤਨ ਅਤੇ ਖਾਲਸਾ ਡੇਅ ਪਰੇਡ ਕੱਢੀ ਗਈ ਸੀ, ਜਿਸ ‘ਚ ਤਕਰੀਬਨ 5 ਲੱਖ ਸੰਗਤ ਨੇ ਹਾਜ਼ਰੀ ਭਰੀ ਸੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp