Skip to content
Saturday, October 24, 2026 7°C · Drizzle · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Canada

ਕੈਨੇਡਾ ਦੇ ਸਰੀ ‘ਚ 21 ਸਾਲਾ ਪੰਜਾਬੀ ਵਿਦਿਆਰਥਣ ਦਾ ਬੇਹਿਰਮੀ ਨਾਲ ਕਤਲ

By Admin Published 1 min read
ਕੈਨੇਡਾ ਦੇ ਸਰੀ ਵਿੱਚ ਇੱਕ 21 ਸਾਲ ਦੀ ਪੰਜਾਬੀ ਵਿਦਿਆਰਥਣ ਦਾ ਬੇਹਿਰਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਲੜਕੀ ਦੀ ਪਛਾਣ ਜਲੰਧਰ ਦੇ ਲਾਂਬੜਾ ਦੇ ਪਿੰਡ ਚਿੱਟੀ ਦੀ ਰਹਿਣ ਵਾਲੀ ਪ੍ਰਭਲੀਨ ਕੌਰ ਮਠਾਰੂ ਵਜੋਂ ਹੋਈ ਹੈ। ਪ੍ਰਭਲੀਨ ਦੇ ਪਿਤਾ ਗੁਰਦਿਆਲ ਸਿੰਘ ਮਠਾਰੂ ਫੋਟੋਗ੍ਰਾਫਰ ਹਨ ਅਤੇ ਇੱਕ ਪੰਜਾਬੀ ਅਖ਼ਬਾਰ ਨਾਲ ਜੁੜੇ ਹੋਏ ਹਨ। ਪ੍ਰਭਲੀਨ ਕੌਰ 2016 ਵਿੱਚ ਸਟੱਡੀ ਵੀਜ਼ਾ ਉੱਤੇ ਕੈਨੇਡਾ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀਆਂ ਸਹੇਲੀਆਂ ਨਾਲ ਰਹਿੰਦੀ ਸੀ। 21 ਨਵੰਬਰ ਨੂੰ ਘਰ ਵਿੱਚ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।  ਉਸ ਦੇ ਪਰਿਵਾਰ ਨੇ ਅੱਜ ਸਵੇਰੇ ਕੈਨੇਡੀਅਨ ਪੁਲਿਸ ਨੂੰ ਫ਼ੋਨ ਕਰਕੇ ਇਹ ਜਾਣਕਾਰੀ ਦਿੱਤੀ ਹੈ। ਪ੍ਰਭਲੀਨ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ।
Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp