ਕੈਨੇਡਾ ਬੱਸ ਹਾਦਸੇ ‘ਚ ਮਰਨ ਵਾਲਿਆਂ ਦੀ ਆਤਮਿਕ ਸ਼ਾਂਤੀ ਲਈ ਕਰਵਾਏ ਜਾਣਗੇ ਅਖੰਡ ਪਾਠ

ਸਸਕੈਚਵਾਨ— ਕੈਨੇਡਾ ਦੇ ਸੂਬੇ ਸਸਕੈਚਵਾਨ ‘ਚ ਸ਼ੁੱਕਰਵਾਰ ਨੂੰ ਅਜਿਹਾ ਭਿਆਨਕ ਹਾਦਸਾ ਵਾਪਰਿਆ ਕਿ ਜਿਸ ਨੇ ਹਾਕੀ ਟੀਮ ਦੇ 15 ਮੈਂਬਰਾਂ ਦੀ ਜਾਨ ਲੈ ਲਈ ਅਤੇ ਹੋਰ 14 ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਆਤਮਾ ਦੀ ਸ਼ਾਂਤੀ ਲਈ ਹੁੰਮਬੋਲਡਟ ਸ਼ਹਿਰ ‘ਚ ਸੋਗ ਸਭਾ ਰੱਖੀ ਗਈ, ਜਿਸ ‘ਚ ਪ੍ਰਧਾਨ ਮੰਤਰੀ ਟਰੂਡੋ ਤੋਂ ਇਲਾਵਾ ਲਗਭਗ 3000 ਲੋਕ ਸ਼ਾਮਲ ਹੋਏ। ਕੈਨੇਡਾ ‘ਚ ਰਹਿ ਰਹੇ ਸਿੱਖ ਭਾਈਚਾਰੇ ਨੂੰ ਵੀ ਇਸ ਦੁਰਘਟਨਾ ਦਾ ਡੂੰਘਾ ਸਦਮਾ ਲੱਗਾ ਹੈ । ‘ਓਨਟਾਰੀਓ ਸਿੱਖਜ਼ ਐਂਡ ਗੁਰਦੁਆਰਾ ਕੌਂਸਲ’ ਵੱਲੋਂ ਮ੍ਰਿਤਕਾਂ ਦੀ ਆਤਮਾ ਦੀ ਸ਼ਾਂਤੀ ਲਈ ਅਖੰਡ ਪਾਠ ਦੇ ਭੋਗ ਪਵਾਏ ਜਾਣਗੇ। ਕੌਂਸਲ ਦੇ ਪ੍ਰਧਾਨ ਦਲਜੀਤ ਸਿੰਘ ਨੇ ਕਿਹਾ ਕਿ ਸਿੱਖ ਭਾਈਚਾਰਾ ਸਾਥੀ ਕੈਨੇਡੀਅਨਜ਼ ਨਾਲ ਖੜ੍ਹਾ ਹੈ। ਕੌਂਸਲ ਦੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਇਸ ਦਰਦਨਾਕ ਘਟਨਾ ਨੇ ਸਭ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਮੌਤ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਹੀ ਨਹੀਂ ਸਗੋਂ ਪੂਰੇ ਦੇਸ਼ ਨੂੰ ਵੱਡਾ ਘਾਟਾ ਪਿਆ ਹੈ।

ਉਨ੍ਹਾਂ ਜਾਣਕਾਰੀ ਦਿੱਤੀ ਕਿ 13 ਅਪ੍ਰੈਲ ਨੂੰ ਅਖੰਡ ਪਾਠ ਆਰੰਭ ਕਰਵਾਏ ਜਾਣਗੇ ਅਤੇ 15 ਅਪ੍ਰੈਲ ਨੂੰ ਭੋਗ ਪਾਏ ਜਾਣਗੇ। ਤੁਹਾਨੂੰ ਦੱਸ ਦਈਏ ਕਿ ਇਸ ਟੀਮ ‘ਚ 16 ਤੋਂ 21 ਸਾਲ ਦੇ ਨੌਜਵਾਨ ਸਨ ਅਤੇ ਉਹ ਮੈਚ ਖੇਡਣ ਲਈ ਨਿਪਾਵਿਨ ਜਾ ਰਹੇ ਸਨ। ਰਸਤੇ ‘ਚ ਖਿਡਾਰੀਆਂ ਦੀ ਬੱਸ ਨਾਲ ਸੈਮੀ ਟਰੱਕ ਦੀ ਟੱਕਰ ਹੋ ਗਈ। ਇਸ ਦੌਰਾਨ ਟਰੱਕ ਡਰਾਈਵਰ ਵੀ ਜ਼ਖਮੀ ਹੋ ਗਿਆ ਸੀ। ਮ੍ਰਿਤਕਾਂ ‘ਚ ਖਿਡਾਰੀਆਂ ਤੋਂ ਇਲਾਵਾ ਕਪਤਾਨ ਅਤੇ ਕੋਚ ਵੀ ਹਨ। ਪੁਲਸ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਕਿ ਹਾਦਸੇ ‘ਚ ਟਰੱਕ ਵਾਲੇ ਦੀ ਗਲਤੀ ਸੀ ਜਾਂ ਮੌਸਮ ਕਾਰਨ ਇਹ ਹਾਦਸਾ ਵਾਪਰਿਆ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.