ਕੈਨੇਡਾ ਵਲੋਂ ਰੂਸ ਦੇ 4 ਡਿਪਲੋਮੈਟਾਂ ਨੂੰ ਦੇਸ਼ ਨਿਕਾਲੇ ਦੇ ਹੁਕਮ

ਓਟਾਵਾ— ਕੈਨੇਡਾ ਨੇ ਯੂਕੇ ‘ਚ ਸਾਬਕਾ ਜਾਸੂਸ ‘ਤੇ ਨਰਵ ਏਜੰਟ ਅਟੈਕ ਕਾਰਨ ਰੂਸ ਦੇ ਚਾਰ ਡਿਪਲੋਮੈਟਾਂ ਨੂੰ ਦੇਸ਼ ਨਿਕਾਲਾ ਦਿੱਤਾ ਹੈ। ਇਸ ਸਾਰੀ ਕਾਰਵਾਈ ‘ਚ 7 ਰੂਸੀ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾਵੇਗਾ, ਜਿਨ੍ਹਾਂ ‘ਚ ਓਟਾਵਾ ਦੀ ਰਸ਼ੀਅਨ ਫੈਡਰੇਸ਼ਨ ਦੀ ਅੰਬੈਸੀ ਦੇ ਡਿਪਲੋਮੈਟਿਕ ਸਟਾਫ ਸਣੇ ਮਾਂਟੇਰੀਅਲ ਕੌਂਸਲੇਟ ਦਾ ਸਟਾਫ ਵੀ ਸ਼ਾਮਲ ਹੈ।

ਵਿਦੇਸ਼ ਮਾਮਲਿਆਂ ਦੀ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਇਕ ਬਿਆਨ ‘ਚ ਕਿਹਾ ਕਿ ਚਾਰਾਂ ਵਿਅਕਤੀਆਂ ਦੀ ਪਛਾਣ ਇੰਟੈਲੀਜੈਂਸ ਅਫਸਰਾਂ ਵਜੋਂ ਹੋਈ ਹੈ, ਜਿਨ੍ਹਾਂ ਨੇ ਕੈਨੇਡਾ ਦੀ ਸੁਰੱਖਿਆ ਨੂੰ ਕਮਜ਼ੋਰ ਕਰਨ ਜਾਂ ਲੋਕਤੰਤਰ ‘ਚ ਦਖਲ ਦੇਣ ਲਈ ਆਪਣੇ ਰੁਤਬੇ ਦੀ ਵਰਤੋਂ ਕੀਤੀ ਸੀ। ਫ੍ਰੀਲੈਂਡ ਨੇ 4 ਮਾਰਚ ਦੀ ਘਟਨਾ ਦੇ ਸਬੰਧ ‘ਚ ਕਿਹਾ ਕਿ ਇਹ ਇਕ ਨਿੰਦਣਯੋਗ, ਘਿਨਾਉਣੀ ਤੇ ਲਾਪਰਵਾਹੀ ਵਾਲੀ ਕਾਰਵਾਈ ਸੀ, ਜਿਸ ਨੇ ਲੱਖਾਂ ਲੋਕਾਂ ਦੀ ਜਾਨ ਨੂੰ ਖਤਰੇ ‘ਚ ਪਾ ਦਿੱਤਾ।

ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਸਿਆਟਲ ‘ਚ ਰੂਸੀ ਵਣਜ ਸਫਾਰਤਖਾਨੇ ਨੂੰ ਬੰਦ ਕਰਨ ਦਾ ਹੁਕਮ ਦਿੱਤਾ। ਟਰੰਪ ਨੇ ਬ੍ਰਿਟੇਨ ‘ਚ ਸਾਬਕਾ ਰੂਸੀ ਜਾਸੂਸ ਨੂੰ ਜ਼ਹਿਰ ਦੇਣ ਦੇ ਮਾਮਲੇ ‘ਚ ਰੂਸ ਦੇ 60 ਡਿਪਲੋਮੈਟ ਨੂੰ ਦੇਸ਼ ‘ਚੋਂ ਕੱਢਣ ਦਾ ਹੁਕਮ ਦਿੱਤਾ ਸੀ। ਜਰਮਨੀ ਦੇ ਵਿਦੇਸ਼ ਮੰਤਰਾਲੇ ਨੇ ਵੀ ਚਾਰ ਰੂਸੀ ਡਿਪਲੋਮੈਟਾਂ ਨੂੰ ਕੱਢਣ ਦੀ ਪੁਸ਼ਟੀ ਕੀਤੀ ਹੈ। ਓਧਰ ਪੋਲੈਂਡ ‘ਚ ਰੂਸ ਦੇ ਚਾਰ ਡਿਪਲੋਮੈਟ ਕੱਢੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਬ੍ਰਿਟੇਨ ਨੇ ਰੂਸ ਦੇ 23 ਡਿਪਲੋਮੈਟਾਂ ਨੂੰ ਦੇਸ਼ ਨਿਕਾਲਾ ਦਿੱਤਾ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਵਿਪਸਾਅ ਦੀ ਮਾਸਿਕ ਮਿਲਣੀ ਵਿਚ ਕਵਿਤਾ ਦੇ ਅਰਥ ਅਤੇ ਮੰਤਵ ’ਤੇ ਗੰਭੀਰ ਸੰਵਾਦ

ਸੰਤੋਖ ਸਿੰਘ ਮਿਨਹਾਸ ਦਾ ਕਾਵਿ ਸੰਗ੍ਰਹਿ ‘ਸ਼ਬਦ ਹੀ ਜੀਉ ਹੈ’ ਲੋਕ-ਅਰਪਣ ਹੇਵਰਡ, 8 ਜੂਨ (ਹਰਦਮ ਮਾਨ)-ਬੀਤੇ ਦਿਨੀਂ ਵਿਸ਼ਵ ਪੰਜਾਬੀ ਸਾਹਿਤ ਅਕਾਦਮੀ (ਵਿਪਸਾਅ) ਕੈਲੀਫੋਰਨੀਆ ਵੱਲੋਂ ਸੰਸਥਾ ਦੇ ਜਨਰਲ

ਪੱਛਮੀ ਕੈਨੇਡਾ ਦਾ ਪਹਿਲਾ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਸਰੀ ਵਿੱਚ ਖੁੱਲ੍ਹਿਆ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੂੰ ਗਿਲਡਫੋਰਡ ਹਾਈਟਸ ਪਾਰਕ ਵਿੱਚ ਪੱਛਮੀ ਕੈਨੇਡਾ ਦੇ ਪਹਿਲੇ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਦੀ ਸ਼ੁਰੂਆਤ ਕਰਨ ‘ਤੇ ਮਾਣ ਹੈ। ਕੈਨੇਡੀਅਨ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.