Skip to content
Tuesday, November 24, 2026 7°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Canada

ਕੈਨੇਡਾ ਵਿੱਚ ਖਾਲਿਸਤਾਨ ਦੀ ਲਹਿਰ ਨੂੰ ਨਕਾਰ ਚੁੱਕੇ ਨੇ ਪੰਜਾਬੀ-ਕੈਨੇਡੀਅਨਜ਼:ਰਚਨਾ ਸਿੰਘ

By Admin Published 1 min read

ਜਲੰਧਰ— ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਦੀ ਵਿਧਾਇਕਾ ਰਚਨਾ ਸਿੰਘ ਇਸ ਸਮੇਂ ਪੰਜਾਬ ਦੌਰੇ ‘ਤੇ ਹੈ। ਇਸੇ ਦੌਰਾਨ ਉਨ੍ਹਾਂ ਦੱਸਿਆ ਕਿ ਕੈਨੇਡਾ ਦੇ ਪੰਜਾਬੀ ਖਾਲਿਸਤਾਨ ਦੀ ਲਹਿਰ ਨੂੰ ਨਕਾਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬੀਆਂ ਦੇ ਦਿਲਾਂ ਵਿੱਚ ਸਾਕਾ ਨੀਲਾ ਤਾਰਾ ਦੇ ਜ਼ਖਮ ਅਜੇ ਵੀ ਤਾਜ਼ੇ ਹਨ ਪਰ ਉਸ ਨੂੰ ਖਾਲਿਸਤਾਨ ਨਾਲ ਨਹੀਂ ਜੋੜਿਆ ਜਾ ਸਕਦਾ।ਰਚਨਾ ਸਿੰਘ ਨੇ ਕਿਹਾ ਕਿ ਜਦੋਂ 2001 ਵਿੱਚ ਉਹ ਕੈਨੇਡਾ ਗਈ ਸੀ ਤਾਂ ਉਸ ਨੂੰ ਲੱਗਦਾ ਸੀ ਕਿ ਉੱਥੇ ਖਾਲਿਸਤਾਨ ਪੱਖੀ ਕੁਝ ਲੋਕ ਵਸਦੇ ਹਨ ਪਰ ਹੁਣ ਅਜਿਹਾ ਕੁਝ ਨਹੀਂ ਹੈ।ਤੁਹਾਨੂੰ ਦੱਸ ਦਈਏ ਕਿ ਰਚਨਾ ਸਿੰੰਘ ਚੰਡੀਗੜ੍ਹ ਦੀ ਰਹਿਣ ਵਾਲੀ ਪਹਿਲੀ ਵਾਰ ਕੈਨੇਡੀਅਨ ਵਿਧਾਇਕਾ ਬਣ ਕੇ ਇੱਥੇ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੈਨੇਡਾ ਵਿੱਚ ਉਨ੍ਹਾਂ ਨੂੰ ਖਾਲਿਸਤਾਨ ਪੱਖੀ ਕੋਈ ਲਹਿਰ ਦਿਖਾੲ ਿਨਹੀਂ ਦੇ ਰਹੀ ਹੈ, ਜੋ ਲਹਿਰ 80ਵੇਂ ਦੌਰ ‘ਚ ਚੱਲੀ ਸੀ, ਉਸ ਨੂੰ ਲੋਕ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੁਝ ਗੁਰਦੁਆਰਿਆਂ ਵਿੱਚ ਗਰਮ ਖਿਆਲੀਆਂ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਸਨ। ਰਚਨਾ ਸਿੰਘ ਨੇ ਕਿਹਾ ਕਿ 1984 ਵਿੱਚ ਵਾਪਰੇ ਘਟਨਾਕ੍ਰਮ ਬਾਰੇ ਇਨਸਾਫ ਨਾ ਮਿਲਣ ਦੀ ਇਸ ਨਿਰਾਸ਼ਾ ਨੂੰ ਖਾਲਿਸਤਾਨ ਨਾਲ ਨਹੀਂ ਜੋੜਿਆ ਜਾ ਸਕਦਾ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp