ਕੈਨੇਡਾ ਵਿੱਚ ਦਲਿਤਾਂ ਦੇ ਹੱਕ ਵਿੱਚ ਰੈਲੀ

ਸਰੀ:-ਦਲਿਤ ਕਾਰਕੁਨਾਂ ਨੇ ‘ਭਾਰਤ ਬੰਦ’ ਨਾਲ ਇੱਕਜੁਟਤਾ ਜ਼ਾਹਿਰ ਕਰਨ ਲਈ ਇੱਥੇ ਹੌਲੈਂਡ ਪਾਰਕ ਵਿੱਚ ਰੋਸ ਰੈਲੀ ਕੀਤੀ। ਅੰਬੇਡਕਰ ਇੰਟਰਨੈਸ਼ਨਲ ਸੋਸ਼ਲ ਰਿਫੌਰਮ ਆਰਗੇਨਾਈਜ਼ੇਸ਼ਨ (ਏਆਈਐੱਸਆਰਓ) ਦੀ ਅਗਵਾਈ ਵਿੱਚ ਕੀਤੀ ਇਸ ਰੋਸ ਰੈਲੀ ਵਿੱਚ ਲੋਕਾਂ ਨੇ ਕੜਾਕੇ ਦੀ ਠੰਢ ਦੇ ਬਾਵਜੂਦ ਸ਼ਿਰਕਤ ਕੀਤੀ।
ਦੱਸਣਯੋਗ ਹੈ ਕਿ ਭਾਰਤ ਵਿੱਚ ਦਲਿਤਾਂ ਉੱਤੇ ਵਧ ਰਹੇ ਅਤਿਆਚਾਰਾਂ ਖ਼ਿਲਾਫ਼ ਜਾਗਰੂਕਤਾ ਲਹਿਰ ਚਲਾਉਣ ਲਈ ਏਆਈਐੱਸਆਰਓ ਨੇ ਪਿਛਲੇ ਕਈ ਮਹੀਨਿਆਂ ਤੋਂ ਸਰਗਰਮੀਆਂ ਵਧਾਈਆਂ ਹੋਈਆਂ ਹਨ। ਹੁਣ ਇਹ ਰੋਸ ਰੈਲੀ ਵੀ ਇਸੇ ਲੜੀ ਦਾ ਹਿੱਸਾ ਹੈ। ਰੈਲੀ ਵਿੱਚ ਦਲਿਤਾਂ ਉਤੇ ਅੱਤਿਆਚਾਰ ਰੋਕਣ ਲਈ ਬਣਾਏ ਕਾਨੂੰਨ ਵਿੱਚ ਕੀਤੀ ਜਾ ਰਹੀ ਕਥਿਤ ਤਬਦੀਲੀ ਦਾ ਮੁੱਦਾ ਉਭਾਰਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਆਪਣੇ ਹੱਥਾਂ ਵਿੱਚ ਭਾਜਪਾ ਅਤੇ ਆਰਐੱਸਐੱਸ ਖ਼ਿਲਾਫ਼ ਲਿਖੇ ਨਾਅਰਿਆਂ ਵਾਲੀਆਂ ਤਖ਼ਤੀਆਂ ਚੁੱਕੀਆਂ ਹੋਈਆਂ ਸਨ।
ਇਸ ਮੌਕੇ ਏਆਈਐੱਸਆਰਓ ਵੱਲੋਂ ਰਤਨ ਪਾਲ ਤੇ ਸੁਰਿੰਦਰ ਸਿੰਘ ਸੰਧੂ ਤੋਂ ਇਲਾਵਾ ਰਸ਼ਪਾਲ ਸਿੰਘ ਭਾਰਦਵਾਜ, ਰਵਿਦਾਸ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਅਮਰਜੀਤ ਲੀਹਲ ਅਤੇ ਭਾਰਤੀ ਤਰਕਸ਼ੀਲ ਸੁਸਾਇਟੀ ਦੇ ਆਗੂ ਅਵਤਾਰ ਸਿੰਘ ਨੇ ਸੰਬੋਧਨ ਕੀਤਾ। ਰੋਸ ਰੈਲੀ ਵਿੱਚ ‘ਇੰਡੀਅਨਜ਼ ਅਬਰੌਡ ਫਾਰ ਪਲੂਰਿਸਟ ਇੰਡੀਆ’ ਦੇ ਕਾਰਕੁਨਾਂ, ਪਰਮਜੀਤ ਸਿੰਘ ਦੁਸਾਂਝ ਤੇ ਗੁਰਪ੍ਰੀਤ ਸਿੰਘ ਨੇ ਵੀ ਸ਼ਿਰਕਤ ਕੀਤੀ

Share:

Facebook
Twitter
Pinterest
LinkedIn
matrimonail-ads
On Key

Related Posts

ਵਿਪਸਾਅ ਦੀ ਮਾਸਿਕ ਮਿਲਣੀ ਵਿਚ ਕਵਿਤਾ ਦੇ ਅਰਥ ਅਤੇ ਮੰਤਵ ’ਤੇ ਗੰਭੀਰ ਸੰਵਾਦ

ਸੰਤੋਖ ਸਿੰਘ ਮਿਨਹਾਸ ਦਾ ਕਾਵਿ ਸੰਗ੍ਰਹਿ ‘ਸ਼ਬਦ ਹੀ ਜੀਉ ਹੈ’ ਲੋਕ-ਅਰਪਣ ਹੇਵਰਡ, 8 ਜੂਨ (ਹਰਦਮ ਮਾਨ)-ਬੀਤੇ ਦਿਨੀਂ ਵਿਸ਼ਵ ਪੰਜਾਬੀ ਸਾਹਿਤ ਅਕਾਦਮੀ (ਵਿਪਸਾਅ) ਕੈਲੀਫੋਰਨੀਆ ਵੱਲੋਂ ਸੰਸਥਾ ਦੇ ਜਨਰਲ

ਪੱਛਮੀ ਕੈਨੇਡਾ ਦਾ ਪਹਿਲਾ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਸਰੀ ਵਿੱਚ ਖੁੱਲ੍ਹਿਆ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੂੰ ਗਿਲਡਫੋਰਡ ਹਾਈਟਸ ਪਾਰਕ ਵਿੱਚ ਪੱਛਮੀ ਕੈਨੇਡਾ ਦੇ ਪਹਿਲੇ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਦੀ ਸ਼ੁਰੂਆਤ ਕਰਨ ‘ਤੇ ਮਾਣ ਹੈ। ਕੈਨੇਡੀਅਨ

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.