ਓਟਾਵਾ (ਏਜੰਸੀ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮਾਂ ਮਾਰਗ੍ਰੇਟ ਟਰੂਡੋ ਦੇ ਮਾਂਟ੍ਰੀਅਲ ਸਥਿਤ ਘਰ ਵਿਚ ਅੱਗ ਲੱਗ ਗਈ। ਉਹ ਘਟਨਾ ਵਿਚ ਝੁਲਸ ਗਈ ਹੈ। ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਐਮਰਜੈਂਸੀ ਰਿਸਪਾਂਸ ਨੇ ਹਾਲਾਂਕਿ ਉਨ੍ਹਾਂ ਦੀ ਮਾਂ ਨੂੰ ਲੈ ਕੇ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਇਹ ਜ਼ਰੂਰ ਦੱਸਿਆ ਹੈ ਕਿ ਇਕ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਹੈ।