ਫ਼ਤਿਹਗੜ੍ਹ ਸਾਹਿਬ, 15 ਮਾਰਚ (ਸੁਰਜੀਤ ਸਿੰਘ ਸਾਹੀ): ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਦੇ ਰੂਪ ਵਿਚ ਮਲਕਭਾਗੋ ਦੀ ਰਾਜਨੀਤੀ ਕਾਬਜ਼ ਹੈ, ਜੋ ਜੋਕਾਂ ਬਣ ਕੇ ਵਾਰੋ-ਵਾਰੀ ਪੰਜਾਬ ਦੀ ਜਨਤਾ ਦਾ ਖੂਨ ਚੂਸ ਰਹੇ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਵਿਖੇ ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਦੋਰਾਨ ਪ੍ਰੈੱਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਦੋ ਟੀਮਾਂ ਅਤੇ ਮਸੇਰੇ ਭਰਾ ਬਣ ਕੇ ਇਕ ਦੂਜੇ ਦੀ ਸਪੋਟ ਨਾਲ ਰਲ-ਮਿਲ ਕੇ ਸਰਕਾਰ ਬਣਾਉਾਂਦੇਹਨ ਤੇ ਜਨਤਾ ਦੀਆਂ ਆਸਾਂ ਉਮੀਦਾਂ ਨੂੰ ਛਿੱਕੇ ਟੰਗ ਕੇ ਉਨ੍ਹਾਂ ਦਾ ਪੂਰਾ ਸ਼ੋਸਣ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵਿਚ ਦਿਨ ਪ੍ਰਤੀ ਦਿਨ ਆ ਰਹੇ ਨਿਘਾਰ ਨੂੰ ਲੈ ਕੇ ਯੂਨਾਈਟਡ ਅਕਾਲੀ ਦਲ ਦੇ ਆਗੂਆਂ ਵਲੋਂ ਕੋਰ ਕਮੇਟੀ ਦੀ ਮੀਟਿੰਗ ਵਿਚ ਡੂੰਘੀਆਂ ਵਿਚਾਰਾਂ ਸੋਚ ਸਾਂਝੀਆਂ ਕੀਤੀਆਂ ਗਈਆਂ। ਭਾਈ ਮੋਹਕਮ ਸਿੰਘ ਨੇ ਕਿਹਾ ਕਿ ਜਿਸ ਮਨਸਾ ਨਾਲ ਪੰਜਾਬ ਦੇ ਲੋਕਾਂ ਨੇ ਸਰਕਾਰ ਨੂੰ ਬਦਲਿਆਂ ਸੀ ਉਪਰੰਤ ਨਵੀਂ ਸਰਕਾਰ ਵਿਚ ਵੀ ਕੋਈ ਬਦਲਾਓ ਦੇਖਣ ਨੂੰ ਨਹੀਂ ਮਿਲਿਆ, ਕਿਉਂਕਿ ਜੋ ਦੇਹਧਾਰੀ, ਗੁੰਡਾਗਰਦੀ, ਲੁੱਟ-ਖਸੁੱਟ, ਕਿਸਾਨਾਂ ਦੀਆਂ ਖੁਦਕੁਸ਼ੀਆਂ, ਬੇਰੁਜ਼ਗਾਰੀ, ਵਾਤਾਵਰਣ ਖਰਾਬ ਆਦਿ ਦੇ ਅਨੇਕਾ ਅਜਿਹੇ ਮੁੱਖ ਮੁੱਦੇ ਸਨ, ‘ਚ ਕੋਈ ਤਬਦੀਲੀ ਨਹੀਂ ਲਿਆਂਦੀ ਗਈ ਜੋ ਪੰਜਾਬ ਦੀ ਰਾਜਨੀਤੀ ਨੂੰ ਨਿਘਾਰ ਵੱਲ ਲਿਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸਿਹਤ, ਸਿੱਖਿਆ ਦਾ ਵਪਾਰੀ ਕਰਨ ਕੀਤਾ ਜਾ ਰਿਹਾ ਹੈ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


