ਕੈਪਟਨ ਬੋਲੇ ਪੰਜਾਬ ਦੇ ਕਿਸਾਨੋਂ ਹੁਣ ਕਰਜ਼ਾ ਮੋੜਨ ਦੀ ਨਹੀਂ ਲੋੜ

ਚੰਡੀਗੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫੀ ਬਾਰੇ ਫੈਸਲੇ ਨੂੰ ਅਮਲ ਵਿੱਚ ਲਿਆਉਣ ਲਈ ਨੋਟੀਫਿਕੇਸ਼ਨ ਛੇਤੀ ਜਾਰੀ ਕਰਨ ਦਾ ਭਰੋਸਾ ਦਿੰਦਿਆਂ ਅੱਜ ਸਪੱਸ਼ਟ ਕੀਤਾ ਕਿ ਜਿਨਾਂ ਕਿਸਾਨਾਂ ਦਾ ਕਰਜ਼ਾ ਮੁਆਫ ਹੋ ਚੁੱਕਾ ਹੈ, ਉਨਾਂ ਨੂੰ ਕਰਜ਼ੇ ਦੀ ਅਦਾਇਗੀ ਕਰਨ ਤੋਂ ਫੌਰੀ ਤੌਰ ‘ਤੇ ਮੁਕਤ ਕੀਤਾ ਜਾਂਦਾ ਹੈ।ਜ ਇੱਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਸਰਕਾਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ‘ਤੇ ਆਪਣਾ ਦਬਾਅ ਜਾਰੀ ਰੱਖੇਗੀ। ਸਾਰੀਆਂ ਜਥੇਬੰਦੀਆਂ ਨੇ ਬਿਨਾਂ ਕਿਸੇ ਦੇਰੀ ਤੋਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਮਲ ਵਿੱਚ ਲਿਆਉਣ ਲਈ ਕੇਂਦਰ ਸਰਕਾਰ ‘ਤੇ ਜ਼ੋਰ ਪਾਉਣ ਵਾਸਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਇਹ ਉਨਾਂ ਦੇ ਏਜੰਡੇ ‘ਤੇ ਸਭ ਤੋਂ ਉਪਰ ਹੈ। ਕਿਸਾਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਉਹ ਆਪਣੀ ਪੂਰੀ ਵਾਹ ਲਾ ਦੇਣਗੇ।ਕੈਪਟਨ ਨੇ ਆਖਿਆ ਕਿ ਉਨਾਂ ਦੀ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ ਭਾਵੇਂ ਸਰਕਾਰੀ ਖਜ਼ਾਨੇ ‘ਤੇ ਉਨਾਂ ਦੇ ਅਨੁਮਾਨ ਤੋਂ ਕਿਤੇ ਵੱਧ ਕਰਜ਼ੇ ਦਾ ਬੋਝ ਹੈ।ਕਿਸਾਨਾਂ ਵੱਲੋਂ ਆੜਤੀਆਂ ਦੇ ਕਰਜ਼ੇ ਬਾਰੇ ਜ਼ਾਹਰ ਕੀਤੇ ਖਦਸ਼ਿਆਂ ਸਬੰਧੀ ਹੁੰਗਾਰਾ ਭਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਗੈਰ-ਸੰਸਥਾਗਤ ਕਰਜ਼ਿਆਂ ਦੇ ਮਸਲੇ ਦਾ ਹੱਲ ਕੱਢਣ ਲਈ ਆੜਤੀਆਂ ਨਾਲ ਗੱਲ ਕਰਨ ਵਾਸਤੇ ਕੈਬਨਿਟ ਸਬ-ਕਮੇਟੀ ਦਾ ਗਠਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇੱਕ ਤੁਪਕਾ ਵੀ ਵਾਧੂ ਪਾਣੀ ਨਹੀਂ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ

ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ

ਬਿਸ਼ਨੋਈ ਗੈਂਗ ਦੀਆਂ ਗ੍ਰਿਫ਼ਤਾਰੀਆਂ ਬਾਰੇ ਬਰੈਂਡਾ ਲੌਕ ਦਾ ਬਿਆਨ

ਸਰੀ ਵਿੱਚ ਜਬਰੀ ਵਸੂਲੀ ਦੇ ਸੰਕਟ ਨਾਲ ਨਜਿੱਠਣਾ ਸਿਟੀ ਆਫ਼ ਸਰੀ ਦੀ ਇੱਕ ਮੁੱਖ ਤਰਜੀਹ ਰਹੀ ਹੈ। ਅਸੀਂ ਇੱਕ ਤਾਲਮੇਲ ਵਾਲੀ ਰਾਸ਼ਟਰੀ ਪ੍ਰਤੀਕਿਰਿਆ, ਸਾਰੇ ਪੱਧਰਾਂ ਦੀਆਂ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.