ਚੰਡੀਗੜ੍ਹ ਹਰੀਸ਼ ਚੰਦਰ ਬਾਗਾਂਵਾਲਾ-ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸੀ ਆਗੂ ਕਮਲ ਨਾਥ ਨੂੰ 84 ਦੰਗਿਆਂ ਦੇ ਮਾਮਲਿਆਂ ‘ਚ ਕਲੀਨ ਚਿੱਟ ਦੇ ਦਿੱਤੀ ਹੈ। ਇਸਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਨੇ ਵੀ ਕਮਲ ਨਾਥ ਦੀ ਨਿਯੁਕਤੀ ਦਾ ਸਵਾਗਤ ਕੀਤਾ ਸੀ। ਅੱਜ ਕਾਂਗਰਸ ਭਵਨ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 22 ਸਾਲ ਪਹਿਲਾਂ ਤੱਕ ਕਿਸੇ ਨੇ ਕਮਲ ਨਾਥ ਦਾ ਨਾਂਅ ਤੱਕ ਨਹੀਂ ਲਿਆ ਸੀ, ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਖੁਦ ਕਮਲ ਨਾਥ ਨੂੰ ਦਿੱਲੀ ਜਾ ਕੇ ਮਿਲਦੇ ਰਹੇ ਹਨ, ਇਥੋਂ ਤੱਕ ਕਿ ਸ੍ਰ ਬਾਦਲ ਨੇ ਖੁਦ ਕਮਲ ਨਾਥ ਦੇ ਹੱਕ ਵਿੱਚ ਬਿਆਨ ਦਿੱਤਾ ਸੀ। ਉਹਨਾਂ ਸ੍ਰ ਬਾਦਲ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਹਨਾਂ ਕਮਲ ਨਾਥ ਦੇ ਹੱਕ ਵਿੱਚ ਪਹਿਲਾਂ ਬਿਆਨ ਕਿਉਂ ਦਿੱਤਾ ਸੀ। Êਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਦਿੱਲੀ ਦੇ ਸਿੱਖਾਂ ਨੂੰ ਕਮਲ ਨਾਥ ‘ਤੇ ਕੋਈ ਇਤਰਾਜ ਨਹੀਂ ਹੈ ਤਾਂ ਫਿਰ ਪੰਜਾਬ ਕਿਉਂ ਸ਼ੋਰ ਸ਼ਰਾਬਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਮਲ ਨਾਥ 9 ਵਾਰ ਐਮ ਪੀ ਚੁਣੇ ਗਏ ਹਨ, ਸਿਰਫ ਰਾਜਨੀਤੀ ਲਈ ਕਮਲ ਨਾਥ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


