ਕੈਲਗਰੀ ‘ਚ ਲੋਕਾਂ ਲਈ ਅਗਸਤ ਤੋਂ ਲਾਜ਼ਮੀ ਹੋਣ ਜਾ ਰਿਹੈ ਇਹ ਨਿਯਮ

ਟੈਕਸੀ, ਕੈਲਗਰੀ ਟ੍ਰਾਂਜ਼ਿਟ, ਮਾਲ ਅਤੇ ਕਰਿਆਨੇ ਦੀਆਂ ਦੁਕਾਨਾਂ ‘ਤੇ ਜਾਣ ਸਮੇਂ ਇਹ ਜ਼ਰੂਰੀ ਹੋਵੇਗਾ। ਇਸ ‘ਚ ਸਕੂਲ, ਡੇਕੇਅਰ ਤੇ ਬਹੁ-ਪਰਿਵਾਰਕ ਰਿਹਾਇਸ਼ੀ ਇਮਾਰਤਾਂ ਸ਼ਾਮਲ ਨਹੀਂ ਹਨ। ਦੋ ਸਾਲ ਤੋਂ ਘੱਟ ਉਮਰ ਦੇ ਬੱਚੇ ਅਤੇ ਉਨ੍ਹਾਂ ਲੋਕਾਂ ਨੂੰ ਇਸ ‘ਚ ਛੋਟ ਦਿੱਤੀ ਗਈ ਹੈ ਜੋ ਸਿਹਤ ਠੀਕ ਨਾ ਹੋਣ ਕਾਰਨ ਮਾਸਕ ਨਹੀਂ ਪਾ ਸਕਦੇ। ਇਸ ਤੋਂ ਇਲਾਵਾ ਨਿਯਮਾਂ ਦੀ ਉਲੰਘਣ ਕਰਨ ਵਾਲਿਆਂ ‘ਤੇ 100 ਤੋਂ 200 ਡਾਲਰ ਤੱਕ ਦਾ ਜੁਰਮਾਨਾ ਲਾਇਆ ਜਾ ਸਕਦਾ ਹੈ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਮਾਸਕ ਜ਼ਰੂਰੀ ਕਰਨ ਨਾਲ ਕੋਰੋਨਾ ਵਾਇਰਸ ਦੇ ਫੈਲਣ ਨੂੰ ਸੀਮਤ ਕੀਤਾ ਜਾ ਸਕਦਾ ਹੈ ਅਤੇ ਇਕ ਹੋਰ ਲਾਕਡਾਊਨ ਲੱਗਣ ਤੋਂ ਬਚਾਅ ਰਹੇਗਾ।

ਕੋਰੋਨਾ ਮਾਮਲਿਆਂ ਨੂੰ ਲੈ ਕੇ ਅਲਬਰਟਾ ਚਿੰਤਤ
ਕੈਲਗਰੀ ਦੇ ਮੇਅਰ ਨਾਹੇਦ ਨੇਨਸ਼ੀ ਨੇ ਕਿਹਾ, ”ਜੇਕਰ ਅਸੀਂ ਸਕੂਲ ਮੁੜ ਖੋਲ੍ਹਣੇ ਚਾਹੁੰਦੇ ਹਾਂ ਅਤੇ ਬੱਚਿਆਂ ਨੂੰ ਸੁਰੱਖਿਅਤ ਮਹਿਸੂਸ ਕਰਨਾ ਚਾਹੁੰਦੇ ਹਾਂ; ਜੇਕਰ ਅਸੀਂ ਆਰਥਿਕਤਾ ਨੂੰ ਦੁਬਾਰਾ ਬੰਦ ਨਹੀਂ ਕਰਨਾ ਚਾਹੁੰਦੇ ਤਾਂ ਸਾਨੂੰ ਹੁਣ ਸਖ਼ਤ ਕਦਮ ਚੁੱਕਣ ਦੀ ਜ਼ਰੂਰਤ ਹੈ।”ਇਹ ਜ਼ਰੂਰੀ ਹੈ।” ਉੱਥੇ ਹੀ, ਮਾਹਰਾਂ ਨੇ ਅਲਬਰਟਾ ‘ਚ ਵੱਧ ਰਹੇ ਕੋਰੋਨਾ ਵਾਇਰਸ ਮਾਮਲਿਆਂ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ, ਜਿਨ੍ਹਾਂ ‘ਚੋਂ ਅੱਧੇ ਕੈਲਗਰੀ ‘ਚ ਹਨ। ਸੂਬੇ ‘ਚ ਪਿਛਲੇ ਚਾਰ ਦਿਨਾਂ ‘ਚ 509 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 1,193 ਹੋ ਗਈ ਹੈ। ਕੈਲਗਰੀ ਐਮਰਜੈਂਸੀ ਮੈਨੇਜਮੈਂਟ ਏਜੰਸੀ ਦੇ ਪ੍ਰਮੁੱਖ ਟੌਮ ਸੈਂਪਸਨ ਨੇ ਕਿਹਾ, “ਮੇਰਾ ਮੰਨਣਾ ਹੈ ਕਿ ਅਸੀਂ ਦੂਜੀ ਲਹਿਰ ‘ਚ ਹਾਂ, ਹਾਲਾਤ ਵਿਗੜ ਰਹੇ ਹਨ ਅਤੇ ਉਮੀਦ ਹੈ ਕਿ ਤੇਜ਼ੀ ਨਾਲ ਕਦਮ ਚੁੱਕਣ ਨਾਲ ਇਕ ਹੋਰ ਲਾਕਡਾਊਨ ਲੱਗਣ ਤੋਂ ਰੋਕਿਆ ਜਾ ਸਕੇਗਾ।

Share:

Facebook
Twitter
Pinterest
LinkedIn
matrimonail-ads
On Key

Related Posts

ਮੇਅਰ ਬਰੈਂਡਾ ਲੌਕ ਦਾ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਵਿਚਕਾਰ ਹੋਏ ਸਮਝੌਤੇ ਬਾਰੇ ਬਿਆਨ

ਮੈਨੂੰ ਖ਼ੁਸ਼ੀ ਹੈ ਕਿ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਇੱਕ ਨਵੇਂ ਚਾਰ ਸਾਲਾਂ ਦੇ ਸਮਝੌਤੇ ‘ਤੇ ਪਹੁੰਚ ਗਏ ਹਨ। ਇਹ ਸਮਝੌਤਾ ਸਰੀ ਨੂੰ

ਸਰੀ ਸਿਟੀ ਵੱਲੋਂ ਤਿੰਨ ਨਵੇਂ ਨੇਬਰਹੁੱਡ ਪਾਰਕਾਂ ਲਈ 7.9 ਮਿਲੀਅਨ ਡਾਲਰ ਦਾ ਨਿਵੇਸ਼ – ਪਹਿਲੇ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਸਾਊਥ ਨਿਊਟਨ ਵਿੱਚ ਐਕੋਰਨ ਪਾਰਕ (Acorn Park) ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਤਿੰਨ ਨਵੇਂ ਨੇਬਰਹੁੱਡ ਪਾਰਕਾਂ

ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ

ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.