ਸ਼ੈਰਿਫ ਦੇ ਦਫਤਰ ਤੋਂ ਇਕ ਨਿਊਜ਼ ਚੈਨਲ ਨੇ ਦੱਸਿਆ ਕਿ ਕੈਲੀਫੋਰਨੀਆ ਦੇ ਪਾਮਡੇਲ ‘ਚ ਹਾਈਲੈਂਡ ਹਾਈ ਸਕੂਲ ਦੇ ਕੈਂਪਸ ‘ਚ ਇਕ ਬੰਦੂਕਧਾਰੀ ਨੌਜਵਾਨ ਵੜ੍ਹ ਗਿਆ ਹੈ ਤੇ ਉਸ ਨੇ ਕੈਂਪਸ ‘ਚ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਫਾਇਰ ਫਾਈਟਰ ਪੈਰਾ ਮੈਡੀਕਲ ਨੇ ਐੱਨ.ਬੀ.ਸੀ. ਲਾਸ ਏਂਜਲਸ ਨੂੰ ਦੱਸਿਆ ਕਿ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਹੈ। ਉੇਥੇ ਹੀ ਮੌਕੇ ‘ਤੇ ਮੌਜੂਦ ਪੁਲਸ ਅਧਿਕਾਰੀਆਂ ਨੇ ਗੋਲੀਬਾਰੀ ਕਰਨ ਵਾਲੇ 14 ਸਾਲਾਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਸ ਕੋਲੋਂ ਇਕ ਬੰਦੂਕ ਵੀ ਬਰਾਮਦ ਕੀਤੀ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


