ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਨਗਰ ਕੌਂਸਲ ਮਾਛੀਵਾੜਾ ਵਲੋਂ ਸ਼ਹਿਰ ਦੇ ਸੀਵਰੇਜ ਸਿਸਟਮ ਦੀ ਸਫ਼ਾਈ ਲਈ ਆਧੁਨਿਕ ਮਸ਼ੀਨਰੀ ਖਰੀਦੀ ਗਈ ਜਿਸ ਦਾ ਉਦਘਾਟਨ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ।

ਵਿਧਾਇਕ ਦਿਆਲਪੁਰਾ ਨੇ ਕਿਹਾ ਸ਼ਹਿਰ ‘ਚ ਜੇਕਰ ਕਿਤੇ ਸੀਵਰੇਜ ਸਿਸਟਮ ਜਾਮ ਹੋ ਜਾਂਦਾ ਸੀ ਤਾਂ ਉਸ ਨੂੰ ਮਜ਼ਦੂਰਾਂ ਰਾਹੀਂ ਖੋਲ੍ਹਣ ‘ਚ ਕਾਫ਼ੀ ਦਿਨ ਲੱਗ ਜਾਂਦੇ ਸਨ ਤੇ ਪਰੇਸ਼ਾਨੀ ਆਉਂਦੀ ਸੀ ਪਰ ਹੁਣ ਆਧੁਨਿਕ ਮਸ਼ੀਨਰੀ ਨਾਲ ਜਲਦ ਤੋਂ ਜਲਦ ਸਮੱਸਿਆ ਦਾ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਇਹ ਮਸ਼ੀਨਰੀ ਦੀ ਵਰਤੋ ਆਸ-ਪਾਸ ਪਿੰਡਾਂ ਦੀਆਂ ਪੰਚਾਇਤਾਂ ਵੀ ਸੀਵਰੇਜ ਦੀ ਸਫ਼ਾਈ ਲਈ ਕਰ ਸਕਦੀਆਂ ਹਨ।

ਵਿਧਾਇਕ ਦਿਆਲਪੁਰਾ ਨੇ ਕਿਹਾ ਨਗਰ ਕੌਂਸਲ ਮਾਛੀਵਾੜਾ ਸ਼ਹਿਰ ‘ਚ ਸਫ਼ਾਈ ਦੇ ਪੁਖਤਾ ਪ੍ਰਬੰਧ ਕਰਨ ਲਈ ਵਚਨਬੱਧ ਹੈ ਤੇ ‘ਆਪ’ ਸਰਕਾਰ ਇਸ ਦੀ ਗ੍ਾਂਟ ‘ਚ ਕੋਈ ਕਮੀ ਨਹੀਂ ਆਉਣ ਦੇਵੇਗੀ।

ਇਸ ਮੌਕੇ ਕਾਰਜ ਸਾਧਕ ਅਫ਼ਸਰ ਗੁਰਪਾਲ ਸਿੰਘ, ਸੁਖਵਿੰਦਰ ਸਿੰਘ ਗਿੱਲ, ਜਗਮੀਤ ਸਿੰਘ ਮੱਕੜ, ਪ੍ਰਵੀਨ ਮੱਕੜ, ਚੇਅਰਮੈਨ ਧਰਮਵੀਰ ਧੰਮੀ, ਇੰਦਰਜੀਤ ਚੱਕੀ, ਲੇਖਾਕਾਰ ਸੰਜੀਵ ਗਰੋਵਰ, ਸੁਖਦੇਵ ਸਿੰਘ ਬਿੱਟੂ, ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ ਵੀ ਮੌਜੂਦ ਸਨ।