ਆਨਲਾਈਨ ਡੈਸਕ, ਨਵੀਂ ਦਿੱਲੀ : ਵਿਸ਼ਵ ਕੱਪ 2023 ਦਾ ਫਾਈਨਲ ਮੈਚ ਭਾਰਤ ਬਨਾਮ ਆਸਟ੍ਰੇਲੀਆ (IND ਬਨਾਮ AUS) ਵਿਚਕਾਰ ਖੇਡਿਆ ਗਿਆ। ਇਸ ਮੈਚ ‘ਚ ਆਸਟ੍ਰੇਲੀਆ ਨੇ ਭਾਰਤ ਨੂੰ ਹਰਾ ਕੇ ਛੇਵੀਂ ਵਾਰ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ। ਆਸਟ੍ਰੇਲੀਆ ਦੀ ਇਸ ਜਿੱਤ ਦਾ ਹੀਰੋ ਟ੍ਰੈਵਿਸ ਹੈੱਡ ਰਹੇ। ਉਸ ਨੇ ਤੂਫਾਨੀ ਸੈਂਕੜਾ (137 ਦੌੜਾਂ) ਬਣਾ ਕੇ ਆਸਟਰੇਲੀਆ ਨੂੰ ਚੈਂਪੀਅਨ ਬਣਾਇਆ। ਵਿਸ਼ਵ ਕੱਪ ਦੀ ਜਿੱਤ ਤੋਂ ਬਾਅਦ ਆਸਟ੍ਰੇਲੀਆਈ ਮੀਡੀਆ ਪੇਜ ਨੇ ਟੀਮ ਇੰਡੀਆ ‘ਤੇ ਅਪਮਾਨਜਨਕ ਪੋਸਟ ਕੀਤੀ ਹੈ।

ਆਸਟ੍ਰੇਲੀਆਈ ਮੀਡੀਆ ਨੇ ਕੀਤਾ ਅਪਮਾਨਜਨਕ ਪੋਸਟ

ਆਸਟ੍ਰੇਲੀਆਈ ਮੀਡੀਆ ਵੱਲੋਂ ਟੀਮ ਇੰਡੀਆ ਦੇ ਖਿਡਾਰੀਆਂ ਨੂੰ ਲੈ ਕੇ ਕੀਤੀ ਗਈ ਅਪਮਾਨਜਨਕ ਪੋਸਟ ਨੇ ਹੰਗਾਮਾ ਮਚਾ ਦਿੱਤਾ ਹੈ। ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਨੇ ਇਸ ਪੋਸਟ ਨੂੰ ਲਾਈਕ ਕੀਤਾ ਹੈ। ਇਸ ਤੋਂ ਇਲਾਵਾ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਤੇ ਸਾਬਕਾ ਖਿਡਾਰੀ ਆਰੋਨ ਫਿੰਚ ਨੇ ਵੀ ਇਸ ਨੂੰ ਪਸੰਦ ਕੀਤਾ ਹੈ। ਖ਼ਬਰ ਹੈ ਕਿ ਆਸਟ੍ਰੇਲੀਆਈ ਕਪਤਾਨ ਕਮਿੰਸ ਨੇ ਵੀ ਇਸ ਪੋਸਟ ਨੂੰ ਲਾਈਕ ਕੀਤਾ ਸੀ ਪਰ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਨੇ ਇਸ ਨੂੰ ਅਨਲਾਈਕ ਕਰ ਦਿੱਤਾ। ਇਹ ਪੋਸਟ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਤੇ ਭਾਰਤੀ ਫੈਨਜ਼ ਨੂੰ ਇਹ ਪਸੰਦ ਨਹੀਂ ਆ ਰਿਹਾ ਹੈ।

ਇਸ ਤਰ੍ਹਾਂ ਸੀ ਫਾਈਨਲ ਮੈਚ

ਵਿਸ਼ਵ ਕੱਪ ਫਾਈਨਲ ਦੀ ਗੱਲ ਕਰੀਏ ਤਾਂ ਆਸਟ੍ਰੇਲੀਆ ਨੇ ਭਾਰਤ ਨੂੰ 240 ਦੌੜਾਂ ‘ਤੇ ਆਲ ਆਊਟ ਕਰ ਦਿੱਤਾ। ਆਸਟ੍ਰੇਲੀਆ ਲਈ ਸਟਾਰਕ ਨੇ ਤਿੰਨ ਵਿਕਟਾਂ ਲਈਆਂ। ਜਦਕਿ ਕਮਿੰਸ ਤੇ ਹੇਜ਼ਲਵੁੱਡ ਨੇ 2-2 ਵਿਕਟਾਂ ਲਈਆਂ। ਭਾਰਤ ਦੀ ਤਰਫ ਤੋਂ ਰੋਹਿਤ ਸ਼ਰਮਾ ਨੇ ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦਿੱਤੀ ਤੇ 47 ਦੌੜਾਂ ਦੀ ਤੇਜ਼ ਪਾਰੀ ਖੇਡੀ। ਕੇਐਲ ਰਾਹੁਲ ਨੇ 66 ਅਤੇ ਵਿਰਾਟ ਕੋਹਲੀ ਨੇ 54 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਕੋਈ ਹੋਰ ਬੱਲੇਬਾਜ਼ ਨਹੀਂ ਚੱਲ ਸਕਿਆ ਅਤੇ ਟੀਮ 240 ਦੌੜਾਂ ਤੱਕ ਹੀ ਸੀਮਤ ਹੋ ਗਈ। ਆਸਟਰੇਲੀਆ ਲਈ ਟਰੇਵਿਸ ਹੈੱਡ ਨੇ ਸ਼ਾਨਦਾਰ ਸੈਂਕੜਾ ਖੇਡਿਆ ਅਤੇ ਟੀਮ ਨੂੰ ਜਿੱਤ ਵੱਲ ਲੈ ਕੇ ਗਏ।