ਖਹਿਰਾ ਧੜੇ ਦੇ ਹੱਕ ‘ਚ ਨਿੱਤਰਿਆ ਇੱਕ ਹੋਰ ਵਿਧਾਇਕ

ਚੰਡੀਗੜ੍ਹ, – ਚੰਗੀਗੜ੍ਹ ਚ ਅੱਜ ਸੁਖਪਾਲ ਖਹਿਰਾ ਨੇ ਪ੍ਰੈੱਸ ਕਨਫਰੰਸ ਕਰਦੀਆਂ ਆਪਣੇ ਹੱਕ ‘ਚ ਉਤਰੇ ਇਕ ਹੋਰ ਵਿਧਾਇਕ ਨੂੰ ਮੀਡੀਆ ਦੇ ਰੂਬਰੂ ਕੀਤਾ।
ਗੜਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਅੱਜ ਸੁਖਪਾਲ ਖਹਿਰਾ ਦੇ ਹੱਕ ਵਿਚ ਨਿੱਤਰੇ। ਉਨ੍ਹਾਂ ਕਿਹਾ ਕਿ ਹਾਈਕਮਾਨ ਤੱਕ ਪੰਜਾਬ ਦੀਆਂ ਅਸਲ ਗੱਲਾਂ ਪਹੁੰਚ ਨਹੀਂ ਰਹੀਆਂ। ਉਨ੍ਹਾਂ ਕੋਲ ਹੇਠਲੀਆਂ ਗੱਲਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਜਿਸ ਨਾਲ ਅੱਜ ਇਹ ਨੌਬਤ ਪੈਦਾ ਹੋਈ ਹੈ।
ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਦਿੱਲੀ ਤੋਂ ਦੋ ਅਜਿਹੇ ਸ਼ਖਸ ਹਨ ਜੋ ਪੰਜਾਬ ਦੀ ਲੀਡਰਸ਼ਿਪ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕਰ ਰਹੇ ਨੇ।
ਸੰਧੂ ਨੇ ਸਿੱਧੈ ਤੌਰ ‘ਤੇ ਦੁਰਗੇਸ਼ ਪਾਠਕ ਦਾ ਨਾਂਅ ਲੈਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੀ ਸਿਆਸਤ ਨੂੰ ਵਿਗਾੜਿਆ ਜਾ ਰਿਹਾ ਹੈ ਬਜਾਇ ਕਿ ਉਹ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਮਜਬੂਤੀ ਦੇ ਰਲ ਕੇ ਕੰਮ ਕਰਨ। ਉਥੇ ਹੀ ਗੜਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ ਨੇ ਦੱਸਿਆ ਕਿ ਉਹ ਨਹੀਂ ਚਾਹੁੰਦੇ ਕਿ ਖਹਿਰਾ ਕਿਸੇ ਹੋਰ ਪਾਰਟੀ ਵਿਚ ਜਾਣ ਅਤੇ ਉਨ੍ਹਾਂ ਇਹ ਭਰੋਸਾ ਵੀ ਦਿੱਤਾ ਕਿ ਖਹਿਰਾ ਕਿਸੇ ਵੀ ਪਾਰਟੀ ਵਿਚ ਨਹੀਂ ਜਾਣਗੇ।
ਕੰਵਰ ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਲਈ ਖੁਦਮੁਖਤਿਆਰੀ ਚਾਹੀਦੀ ਹੈ। ਪਰ ਇਸਦਾ ਮਤਲਬ ਇਹ ਨਹੀਂ ਕਿ ਉਹ ਅਰਵਿੰਦ ਕੇਜਰੀਵਾਲ ਦੇ ਖਿਲਾਫ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਹੀ ਉਨ੍ਹਾਂ ਦੇ ਸੁਪਰੀਮ ਲੀਡਰ ਨੇ। ਉਥੇ ਹੀ ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਪੰਜਾਬ ਦੇ ਤਮਾਮ ‘ਆਪ’ ਲੀਡਰਾਂ ਨੂੰ ਗੁਜ਼ਾਰਿਸ਼ ਕਰਦੇ ਨੇ ਕਿ ਉਹ ਵੀ ਜਲਦ ਉਨ੍ਹਾਂ ਦਾ ਇਕ ਮੰਚ ‘ਤੇ ਆ ਕੇ ਪੰਜਾਬ ਨੂੰ ਬਚਾਉਣ ਲਈ ਸਾਥ ਦੇਣ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ

ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ

ਸਰੀ ਦੇ 19ਵੇਂ ਫਿਊਜ਼ਨ ਫ਼ੈਸਟੀਵਲ ਵਿੱਚ ਵਿਭਿੰਨ ਸੱਭਿਆਚਾਰਾਂ ਨੇ ਲਾਈ ਰੌਣਕ: 80,000 ਤੋਂ ਵੱਧ ਲੋਕਾਂ ਨੇ ਕੀਤੀ ਸ਼ਮੂਲੀਅਤ

ਕੁਲਵਿੰਦਰ ਬਿੱਲਾ ਅਤੇ 54•40 ਸਮੇਤ ਕਈ ਕਲਾਕਾਰਾਂ ਨੇ ਲੁੱਟਿਆ ਮੇਲਾ ਸਰੀ, ਬੀ.ਸੀ. – ਕੋਸਟ ਕੈਪੀਟਲ (Coast Capital) ਦੁਆਰਾ ਪੇਸ਼ ਕੀਤੇ ਗਏ ਸਰੀ ਦੇ ਫਿਊਜ਼ਨ ਫ਼ੈਸਟੀਵਲ ( Surrey Fusion Festival) ਵਿੱਚ

ਸਰੀ ਸੌਕਰ ਫੈਨ ਜ਼ੋਨਜ਼ ਵਿੱਚ ਫੀਫਾ ਵਿਸ਼ਵ ਕੱਪ 2026™ ਦੌਰਾਨ 175,000 ਤੋਂ ਵੱਧ ਪ੍ਰਸ਼ੰਸਕਾਂ ਨੇ ਕੀਤੀ ਸ਼ਮੂਲੀਅਤ

ਸਰੀ, ਬੀ.ਸੀ. – ਇਨ੍ਹਾਂ ਗਰਮੀਆਂ ਵਿੱਚ ਸਿਟੀ ਆਫ਼ ਸਰੀ ਵੱਲੋਂ ਆਯੋਜਿਤ ਫੀਫਾ ਵਿਸ਼ਵ ਕੱਪ 2026™ ਸੌਕਰ ਫੈਨ ਜ਼ੋਨਾਂ ਵਿੱਚ 175,000ਤੋਂ ਵੱਧ ਪ੍ਰਸ਼ੰਸਕ ਸਰੀ ਭਰ ਵਿੱਚ ਇਕੱਠੇ ਹੋਏ। ਛੇ ਹਫ਼ਤਿਆਂ ਅਤੇ ਚਾਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.