ਨਵੀਂ ਦਿੱਲੀ (ਏਜੰਸੀਆਂ) ਦਿੱਲੀ ਦੀ ਕ੍ਰਾਈਮ ਬਰਾਂਚ ਵੱਲੋਂ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੈਂਬਰ ਗੁਰਸੇਵਕ ਸਿੰਘ ਉਰਫ਼ ਬਬਲਾ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਮੁਤਾਬਕ ਉਸ ਕੋਲੋਂ ਇੱਕ ਪਿਸਟਲ ਵੀ ਬਰਾਮਦ ਹੋਈ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਕ੍ਰਾਈਮ ਬਰਾਂਚ ਨੂੰ ਗੁਰਸੇਵਕ ਸਿੰਘ ਬਾਬਲਾ ਕਰੀਬ 75 ਮਾਮਲਿਆਂ ਵਿੱਚ ਲੋੜੀਂਦਾ ਸੀ। ਉਸ ਦਾ ਸਬੰਧ ਲੁਧਿਆਣਾ ਜ਼ਿਲੇ ਦੇ ਰਾਏਕੋਟ ਨਾਲ ਹੈ। ਬਬਲਾ ਨੂੰ ਪਹਿਲਾਂ ਵੀ ਪੁਲਿਸ ਕਈ ਵਾਰ ਗ੍ਰਿਫ਼ਤਾਰ ਕਰ ਚੁੱਕੀ ਹੈ। ਉਹ ਦੋ ਵਾਰ ਪੁਲਿਸ ਦੀ ਹਿਰਾਸਤ ਵਿੱਚੋਂ ਫ਼ਰਾਰ ਵੀ ਹੋ ਚੁੱਕਾ ਹੈ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


