ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਣਾ ਤੇ ਨੰਗੀਆਂ ਤਲਵਾਰਾਂ ਲਹਿਰਾਉਣਾ ਪੰਜਾਬ ਦੀ ਅਮਨ ਸ਼ਾਂਤੀ ਲਈ ਖਤਰਾ

ਖੰਨਾ (ਕਮਲ) – ਸ੍ਰੀ ਅਕਾਲ ਤਖਤ ਸਾਹਿਬ ‘ਤੇ 33ਵੇਂ ਘਲੂਘਾਰਾ ਦਿਵਸ ‘ਤੇ ਗਰਮ ਖਿਆਲੀਆਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਨੇ ਨਾਅਰੇ ਲਗਾਉਣਾ ਅਤੇ ਨੰਗੀਆਂ ਤਲਵਾਰਾਂ ਲਹਿਰਾਉਣਾ ਬਹੁਤ ਹੀ ਮੰਦਭਾਗਾ ਹੈ ਤੇ ਇਹ ਪੰਜਾਬ ਦੀ ਅਮਨ ਸ਼ਾਂਤੀ ਲਈ ਖਤਰੇ ਦੀ ਘੰਟੀ ਵੀ ਹੈ। ਅਜਿਹਾ ਕਰਨ ਨਾਲ ਜਿਥੇ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਦਾ ਘਾਣ ਕੀਤਾ ਗਿਆ ਹੈ ਉਥੇ ਹੀ ਪੰਜਾਬ ‘ਚ ਮੁੜ ਅੱਤਵਾਦ ਦੇ ਪੈਦਾ ਹੋਣ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਖੰਨਾ ਹਲਕੇ ਤੋਂ ਦੂਜੀ ਵਾਰ ਵਿਧਾਇਕ ਬਣੇ ਗੁਰਕੀਰਤ ਸਿੰਘ ਵੱਲੋਂ ਕੀਤਾ ਗਿਆ। ਵਿਧਾਇਕ ਗੁਰਕੀਰਤ ਨੇ ਕਿਹਾ ਕਿ ਕੁਝ ਗਰਮ ਖਿਆਲੀਆਂ ਵੱਲੋਂ ਆਪਣੇ ਨਿੱਜੀ ਮੁਫਾਦਾਂ ਲਈ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ ਤਾਂ ਕਿ ਪੰਜਾਬ ਵਿਚ ਮੁੜ ਅੱਤਵਾਦ ਪੈਦਾ ਹੋ ਸਕੇ। ਉਨ੍ਹਾਂ ਕਿਹਾ ਕਿ ਕੁਝ ਦੇਸ਼ ਵਿਰੋਧੀ ਤਾਕਤਾਂ ਵੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਲਾਂਬੂ ਲਗਾ ਕੇ ਸੂਬੇ ਵਿਚ ਮੁੜ ਅੱਤਵਾਦ ਸੁਰਜੀਤ ਕਰਨਾ ਚਾਹੁੰਦੀਆਂ ਹਨ ਪਰ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਬੇਅੰਤ ਸਿੰਘ ਪਰਿਵਾਰ ਇਨ੍ਹਾਂ ਦੇ ਦੇਸ਼ ਵਿਰੋਧੀ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗਾ। ਵਿਧਾਇਕ ਗੁਰਕੀਰਤ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵਲੋਂ ਅੱਤਵਾਦ ਵਿਰੁੱਧ ਜੰਗ ਹਮੇਸ਼ਾ ਜਾਰੀ ਰਹੇਗੀ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਵਿਕਾਸ ਮਹਿਤਾ ਤੇ ਕਾਂਗਰਸੀ ਆਗੁ ਅਸ਼ੋਕ ਤਿਵਾੜੀ ਵੀ ਮੌਜੂਦ ਸਨ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.