ਖੁਲਾਸਾ: ਸੋਸ਼ਲ ਮੀਡੀਆ ‘ਤੇ ਫਰਜ਼ੀ ਖ਼ਬਰਾਂ ਰਾਜਨੀਤਕ ਦਲ ਫੈਲਾ ਰਹੇ..

ਆਕਸਫੋਰਡ ਯੂਨੀਵਰਸਿਟੀ ਦੇ ਇਕ ਅਧਿਐਨ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਸਰਕਾਰੀ ਏਜੰਸੀਆਂ ਤੇ ਸਿਆਸੀ ਪਾਰਟੀਆਂ ਫਰਜ਼ੀ ਖ਼ਬਰਾਂ ਫੈਲਾਉਣ, ਸੈਂਸਰਸ਼ਿਪ ਕਰਨ, ਮੀਡੀਆ ‘ਤੇ ਲੋਕਾਂ ਦਾ ਵਿਸ਼ਵਾਸ ਘਟਾਉਣ ਲਈ ਸੋਸ਼ਲ ਮੀਡੀਆ ਦੇ ਮੰਚਾਂ ਦੀ ਦੁਰਵਰਤੋਂ ਕਰਨ ਲਈ ਲੱਖਾਂ ਡਾਲਰ ਖ਼ਰਚ ਰਹੀਆਂ ਹਨ।ਮਾਹਿਰਾਂ ਦਾ ਮੰਨਣਾ ਹੈ ਕਿ ਕੰਪਿਊਟਰ ਅਧਾਰਿਕ ਗਲਤ ਪ੍ਰਚਾਰ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਸੋਸ਼ਲ ਮੀਡੀਆ ਦੇ ਮਾਧਿਅਮ ਰਾਹੀਂ ਲੋਕਾਂ ਨੂੰ ਗਲਤ ਤਰੀਕੇ ਨਾਲ ਗੁਮਰਾਹ ਕਰਨਾ ਦੁਨੀਆ ਭਰ ‘ਚ ਇਕ ਗੰਭੀਰ ਖ਼ਤਰੇ ਦੇ ਰੂਪ ‘ਚ ਉੱਭਰਿਆ ਹੈ।ਆਕਸਫੋਰਡ ਯੂਨੀਵਰਸਿਟੀ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਇਹ ਸਮੱਸਿਆ ਬੜੀ ਤੇਜ਼ੀ ਨਾਲ ਵਧ ਰਹੀ ਹੈ। ਰਿਪੋਰਟ ਦੀ ਸਹਿ ਲੇਖਕਾ ਸਮੰਤਾ ਬ੍ਰੈਡਸ਼ਾ ਨੇ ਕਿਹਾ ਕਿ ਅਜਿਹੇ ਦੇਸ਼, ਜਿਥੇ ਰਸਮੀ ਰੂਪ ਨਾਲ ਸੋਸ਼ਲ ਮੀਡੀਆ ‘ਚ ਸੰਗਠਿਤ ਹੇਰਫੇਰ ਹੁੰਦਾ ਹੈ, ਉਨ੍ਹਾਂ ਦੀ ਗਿਣਤੀ 28 ਤੋਂ ਵਧ ਕੇ 48 ਹੋ ਗਈ ਹੈ।
ਬ੍ਰੈਡਸ਼ਾ ਨੇ ਕਿਹਾ ਕਿ ਇਸ ‘ਚ ਵਾਧਾ ਸਿਆਸੀ ਦਲਾਂ ਕਾਰਨ ਹੋਇਆ, ਜੋ ਚੋਣਾਂ ਦੌਰਾਨ ਗਲਤ ਸੂਚਨਾਵਾਂ ਫੈਲਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਿਆਸੀ ਦਲਾਂ ਦੀ ਗਿਣਤੀ ਵਧਦੀ ਜਾ ਰਹੀ ਹੈ, ਜਿਨ੍ਹਾਂ ਨੇ ਬ੍ਰੈਗਜ਼ਿਟ ਤੇ ਅਮਰੀਕਾ ਦੀਆਂ 2016 ਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਦੀਆਂ ਰਣਨੀਤੀਆਂ ਤੋਂ ਸਿੱਖਿਆ ਲਈ ਪ੍ਰਚਾਰ ਕਰਨ ਵਾਲੇ ਬਾਟ, ਫਰਜ਼ੀ ਖ਼ਬਰਾਂ ਤੇ ਗਲਤ ਸੂਚਨਾ ਦੀ ਵਰਤੋਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਕਰ ਰਹੇ ਹਨ। ਅਜਿਹੇ ਕਈ ਲੋਕਤੰਤਰੀ ਦੇਸ਼ਾਂ ‘ਚ ਇੰਟਰਨੈੱਟ ‘ਤੇ ਫਰਜ਼ੀ ਖ਼ਬਰਾਂ ਦਾ ਮੁਕਾਬਲਾ ਕਰਨ ਲਈ ਨਵੇਂ ਕਾਨੂੰਨ ਬਣਾਏ ਜਾਣ ਤੋਂ ਬਾਅਦ ਵੀ ਅਜਿਹੀ ਸਥਿਤੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.