ਸਟਾਫ ਰਿਪੋਰਟਰ, ਖੰਨਾ : ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਧਾਰਮਿਕ ਪ੍ਰਰੀਖਿਆ ਕਰਵਾਈ ਗਈ। ਇਨ੍ਹਾਂ ਧਾਰਮਿਕ ਪ੍ਰਰੀਖਿਆਵਾਂ ਦਾ ਸੈਂਟਰ ਖੰਨਾ ਪਬਲਿਕ ਸਕੂਲ ‘ਚ ਬਣਾਇਆ, ਜਿਸ ‘ਚ ਲਗਪਗ 180 ਵਿਦਿਆਰਥੀਆਂ ਨੇ ਹਿੱਸਾ ਲਿਆ। ਪਿੰਸੀਪਲ ਅੰਜੁਮ ਅਬਰੋਲ ਤੇ ਜਸਵੰਤ ਸਿੰਘ ਮਿੱਤਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਜੋਕੇ ਯੁੱਗ ‘ਚ ਧਾਰਮਿਕ ਸਿੱਖਿਆ ਦੇਣਾ ਬਹੁਤ ਜ਼ਰੂਰੀ ਹੈ। ਬੱਚਿਆਂ ਨੂੰ ਪਾਠ, ਸਿੱਖ ਇਤਿਹਾਸ ਨਾਲ ਜੋੜਨਾ ਬਹੁਤ ਜ਼ਰੂਰੀ ਹੋ ਗਿਆ ਹੈ। ਅਜਿਹੀਆਂ ਗਤੀਵਿਧੀਆਂ ਤੇ ਪ੍ਰਰੀਖਿਆਵਾਂ ਨਾਲ ਬੱਚੇ ਨਸ਼ੇ ਤੇ ਹੋਰ ਭੈੜੀਆਂ ਅਲਾਮਤਾਂ ਤੋਂ ਦੂਰ ਰਹਿੰਦੇ ਹਨ। ਇਸ ਪ੍ਰਰੀਖਿਆ ਦੇ ਸੰਚਾਲਨ ਦੀ ਜ਼ਿੰਮੇਵਾਰੀ ਸਰਬਜੀਤ ਕੌਰ ਤੇ ਦਲਜੀਤ ਕੌਰ ਨੇ ਵਧੀਆ ਢੰਗ ਨਾਲ ਨਿਭਾਈ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


