Ad-Time-For-Vacation.png

ਗਊ ਮਾਸ ਨਾ ਖਾਣ ਨਾਲ ਰੁਕ ਸਕਦੇ ਹਨ ਅਪਰਾਧ : ਸੰਘ ਆਗੂ

ਰਾਂਚੀ : ਆਰਐਸਐਸ ਦੇ ਆਗੂ ਨੇ ਕਿਹਾ ਹੈ ਕਿ ਜੇ ਗਊ ਮਾਸ ਖਾਣਾ ਛੱਡ ਦਿਤਾ ਜਾਵੇ ਤਾਂ ਜ਼ਿਆਦਾਤਰ ਅਪਰਾਧ (ਸ਼ੈਤਾਨ) ਰੁਕ ਸਕਦੇ ਹਨ। ਹਿੰਦੂ ਜਾਗਰਨ ਮੰਚ ਵਲੋਂ ਕਰਵਾਏ ਗਏ ਸਮਾਗਮ ਵਿਚ ਹਿੱਸਾ ਲੈਂਦਿਆਂ ਇੰਦਰੇਸ਼ ਕੁਮਾਰ ਨੇ ਕਿਹਾ ਕਿ ਕੋਈ ਵੀ ਧਰਮ ਗਊ ਨੂੰ ਮਾਰਨ ਦੀ ਇਜਾਜ਼ਤ ਨਹੀਂ ਦਿੰਦਾ। ਹਾਲ ਹੀ ਵਿਚ ਸਮਾਜਕ ਕਾਰਕੁਨ ਸਵਾਮੀ ਅਗਨੀਵੇਸ਼ ‘ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਇਦਰੇਸ਼ ਕੁਮਾਰ ਨੇ ਕਿਹਾ ਕਿ ਕਿਸੇ ਨੂੰ ਵੀ ਦੂਜਿਆਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦਾ ਕੋਈ ਅਧਿਕਾਰ ਨਹੀਂ। ਜ਼ਿਕਰਯੋਗ ਹੈ ਕਿ 17 ਜੁਲਾਈ ਨੂੰ ਭਾਜਪਾ ਨਾਲ ਜੁੜੇ ਮੈਂਬਰਾਂ ਨੇ ਝਾਰਖੰਡ ਦੇ ਪਾਕੁਰ ਇਲਾਕੇ ਵਿਚ ਅਗਨੀਵੇਸ਼ ਦੀ ਕੁੱਟਮਾਰ ਕੀਤੀ ਸੀ। ਕੁੱਟਮਾਰ ਕਰਨ ਵਾਲਿਆਂ ਨੇ ਦੋਸ਼ ਲਾਇਆ ਸੀ ਕਿ ਅਗਨੀਵੇਸ਼ ਹਿੰਦੂਆਂ ਵਿਰੁਧ ਬੋਲ ਰਿਹਾ ਹੈ। ਇੰਦਰੇਸ਼ ਨੇ ਕਿਹਾ ਕਿ ਕਿਸੇ ਵੀ ਕੁੱਟਮਾਰ ਕਰਨਾ ਗ਼ਲਤ ਹੈ ਪਰ ਕਿਸੇ ਨੂੰ ਬੋਲਣ ਦੀ ਆਜ਼ਾਦੀ ਦੇ ਨਾਂ ‘ਤੇ ਕਿਸੇ ਦੀਆਂ ਭਾਵਨਾਵਾਂ ਨੂੰ ਭੜਕਾਉਣ ਦਾ ਅਧਿਕਾਰ ਨਹੀਂ। ਉਨ੍ਹਾਂ ਕਿਹਾ ਕਿ ਧਾਰਮਕ ਭਾਵਨਾਵਾਂ ਨੂੰ ਭੜਕਾਉਣ ਵਾਲਿਆਂ ਵਿਰੁਧ ਸਖ਼ਤ ਕਾਨੂੰਨ ਬਣਾਏ ਜਾਣ ਦੀ ਲੋੜ ਹੈ। ਭੀੜ ਵਲੋਂ ਕੀਤੇ ਜਾ ਰਹੇ ਕਤਲ ਦੇ ਮੁੱਦੇ ਬਾਰੇ ਇੰਦਰੇਸ਼ ਕੁਮਾਰ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਿੰਦਣਯੋਗ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.