ਸਤਵਿੰਦਰ ਸ਼ਰਮਾ, ਲੁਧਿਆਣਾ

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦੇ ਹੋਏ ਸ਼ੁੱਕਰਵਾਰ ਨੂੰ ਵਾਰਡ ਨੰਬਰ 11 ਦੇ ਮੁਹੱਲਾ ਸ਼ਕਤੀ ਨਗਰ ਵਿਖੇ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਸੂਬਾ ਵਾਸੀਆਂ ਨਾਲ ਕੀਤੇ ਹੋਏ ਵਿਕਾਸ ਦੇ ਵਾਅਦੇ ਨੂੰ ਪਹਿਲ ਦੇ ਆਧਾਰ ‘ਤੇ ਨਿਭਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਮੁੱਖ ਰੱਖਦਿਆਂ ਜਿੱਥੇ ਹਲਕੇ ਦੇ ਹਰ ਵਾਰਡ ਅੰਦਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਉੱਥੇ ਹੀ ਵਿਕਾਸ ਕਾਰਜਾਂ ਨੂੰ ਵੀ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਇਸੇ ਹੀ ਲੜੀ ਤਹਿਤ ਅੱਜ ਵਾਰਡ ਨੰਬਰ 11 ਦੇ ਮੁਹੱਲਾ ਸ਼ਕਤੀ ਨਗਰ ਵਿਖੇ ਇਲਾਕਾ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਟਿਊਬਵੈੱਲ ਦੇ ਲੱਗਣ ਨਾਲ ਇਲਾਕਾ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਕਿੱਲਤ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਹਾਜ਼ਰ ਵਾਰਡ ਇੰਚਾਰਜ ਅਨੁਜ ਚੌਧਰੀ ਅਤੇ ਇਲਾਕਾ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਗਰੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਕਾਰਜਾਂ ਦੀ ਰਫਤਾਰ ਬਹੁਤ ਤੇਜ਼ੀ ਨਾਲ ਚੱਲ ਰਹੀ ਹੈ। ਉਹਨਾਂ ਕਿਹਾ ਕਿ ਹਲਕਾ ਪੂਰਬੀ ਅੰਦਰ ਹੋ ਰਹੇ ਇਹਨਾਂ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਲੱਗ ਰਿਹਾ ਹੈ ਕਿ ਜਲਦ ਹੀ ਹਲਕਾ ਵਿਕਾਸ ਪੱਖੋਂ ਮੂਹਰਲੀ ਕਤਾਰ ਵਿਚ ਨਜ਼ਰ ਆਵੇਗਾ। ਇਸ ਮੌਕੇ ਇਲਾਕਾ ਵਾਸੀਆਂ ਵੱਲੋਂ ਵਿਧਾਇਕ ਗਰੇਵਾਲ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਬੈਂਕ ਮੈਨੇਜਰ ਦਲਵਿੰਦਰ ਸਿੰਘ, ਅਮਰੀਕ ਸੈਣੀ, ਕਵਲਜੀਤ ਸਿੰਘ, ਮੱਖਣ ਸਿੰਘ ਲੌਂਗੀਆ, ਕਰਨੈਲ ਸਿੰਘ ਲੌਂਗੀਆ, ਸੋਨੂ, ਲਾਡੀ, ਰਿੰਕੂ, ਅਮਰਜੀਤ ਸਿੰਘ ਚੀਮਾ, ਸੰਗਤ ਸਿੰਘ, ਅਮਰੀਕ ਸਿੰਘ, ਲਲਿਤ ਕੁਮਾਰ, ਗੌਰੀ ਸਿੰਘ ਅਤੇ ਵਿਧਾਇਕ ਪੀ.ਏ. ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।