ਗਾਵਾਂ ਦੀ ਰੱਖਿਆ ਲਈ ਜੰਗ ਤੇ ਕਤਲ ਨਹੀਂ ਰੁਕਣਗੇ ਜਦੋਂ ਤਕ ਗਾਂ ਨੂੰ ਰਾਸ਼ਟਰੀ ਮਾਤਾ ਨਹੀਂ ਐਲਾਨਿਆ ਜਾਂਦਾ: ਭਾਜਪਾ ਵਿਧਾਇਕ

ਚੰਡੀਗੜ੍ਹ: ਗਾਂ ਰੱਖਿਆ ਦੇ ਨਾਂ ‘ਤੇ ਭਾਰਤ ਵਿਚ ਘੱਟਗਿਣਤੀਆਂ ਨਾਲ ਸਬੰਧਿਤ ਲੋਕਾਂ ਨੂੰ ਭੀੜਾਂ ਵਲੋਂ ਕਤਲ ਕੀਤੇ ਜਾਣ ਦੀਆਂ ਘਟਨਾਵਾਂ ਜਿੱਥੇ ਲਗਾਤਾਰ ਵੱਧ ਰਹੀਆਂ ਹਨ ਉੱਥੇ ਇਨ੍ਹਾਂ ਅਨਸਰਾਂ ਨੂੰ ਮਿਲ ਰਹੀ ਸਰਕਾਰੀ ਪੁਸ਼ਤਪਨਾਹੀ ਦੀ ਇਕ ਹੋਰ ਮਿਸਾਲ ਸਾਹਮਣੇ ਆਈ ਹੈ। ਤੇਲੰਗਾਨਾ ਸੂਬੇ ਤੋਂ ਭਾਜਪਾ ਦੇ ਵਿਧਾੲਕਿ ਟੀ ਰਾਜਾ ਸਿੰਘ ਲੋਧ ਨੇ ਬਿਆਨ ਦਿੱਤਾ ਹੈ ਕਿ ਗਾਂਵਾਂ ਦੀ ਰੱਖਿਆ ਲਈ ਜੰਗ ਅਤੇ ਭੀੜ ਵਲੋਂ ਕੀਤੇ ਜਾ ਰਹੇ ਕਤਲ ਉਸ ਸਮੇਂ ਤਕ ਨਹੀਂ ਰੁਕਣਗੇ ਜਦੋਂ ਤਕ ਗਾਂ ਨੂੰ ‘ਰਾਸ਼ਟਰ ਮਾਤਾ’ ਦਾ ਦਰਜਾ ਨਹੀਂ ਦਿੱਤਾ ਜਾਂਦਾ।
ਆਪਣੇ ਵਿਵਾਦਿਤ ਬਿਆਨਾਂ ਲਈ ਮਸ਼ਹੂਰ ਵਿਧਾਇਕ ਨੇ ਹੋਰ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਸਦ ਵਿਚ ਇਸ ਗੱਲ ਦੀ ਮੰਗ ਰੱਖਣ। ਵਿਧਾਇਕ ਨੇ ਕਿਹਾ, “ਹੁਣ ਜਦੋਂ ਗਾਂ ਨੂੰ ਰਾਸ਼ਟਰ ਮਾਤਾ ਦਾ ਦਰਜਾ ਨਹੀਂ ਦਿੱਤਾ ਗਿਆ ਹੈ, ਮੈਨੂੰ ਲਗਦਾ ਹੈ ਕਿ ਗਾਂ ਰੱਖਿਆ ਦੀ ਜੰਗ ਨਹੀਂ ਰੁਕੇਗੀ ਭਾਵੇਂ ਗਾਂ ਰੱਖਿਅਕਾਂ ਨੂੰ ਜੇਲਾਂ ਵਿਚ ਸੁੱਟ ਦਵੋ ਭਾਵੇਂ ਗੋਲੀਆਂ ਮਾਰ ਦਵੋ।”
ਵਿਧਾਇਕ ਨੇ ਕਿਹਾ ਕਿ ਜਦੋਂ ਤਕ ਹਰ ਸੂਬੇ ਵਿਚ ਗਾਂ ਰੱਖਿਆ ਦਾ ਇਕ ਵੱਖਰਾ ਮੰਤਰਾਲਾ ਨਹੀਂ ਬਣਾਇਆ ਜਾਂਦਾ ਤੇ ਸਖਤ ਕਾਨੂੰਨ ਨਹੀਂ ਬਣਾਏ ਜਾਂਦੇ ਗਾਂ ਦੇ ਨਾਂ ‘ਤੇ ਹੁੰਦੀ ਹਿੰਸਾ ਨੂੰ ਰੋਕਿਆ ਨਹੀਂ ਜਾ ਸਕਦਾ।ਗੌਰਤਲਬ ਹੈ ਕਿ ਬੀਤੇ ਸ਼ੁਕਰਵਾਰ ਹੀ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਵਿਚ ਗਾਂ ਰੱਖਿਆ ਦੇ ਨਾਂ ‘ਤੇ ਭੀੜ ਨੇ ਹਮਲਾ ਕਰਕੇ ਰਕਬਰ ਖਾਨ ਨਾਮੀਂ ਮੁਸਲਮਾਨ ਨੌਜਵਾਨ ਨੂੰ ਮਾਰ ਦਿੱਤਾ ਸੀ। ਇਸ ਤਰ੍ਹਾਂ ਦੀਆਂ ਘਟਨਾਵਾਂ ਭਾਰਤ ਵਿਚ ਆਮ ਹੁੰਦੀਆਂ ਜਾ ਰਹੀਆਂ ਹਨ ਤੇ ਸਾਰੀ ਦੁਨੀਆ ਦੇ ਮਨੁੱਖੀ ਹੱਕਾਂ ਪ੍ਰਤੀ ਚੇਤੰਨ ਲੋਕਾਂ ਵਲੋਂ ਇਸ ਦੀ ਸਖਤ ਨਿੰਦਾ ਕੀਤੀ ਜਾ ਰਹੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.