Ad-Time-For-Vacation.png

ਗਿਆਨੀ ਗੁਰਬਚਨ ਸਿੰਘ ਵੱਲੋਂ ਰਾਜਨੀਤਕ ਸਟੇਜਾਂ ਲਗਾਉਣ ਤੇ ਪਾਬੰਦੀ

ਅੰਮ੍ਰਿਤਸਰ 21 ਦਸੰਬਰ (ਨਰਿੰਦਰਪਾਲ ਸਿੰਘ) ਜਥੇਦਾਰ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਸਮੁੱਚੇ ਸੰਸਾਰ ਅੰਦਰ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਦੀ ਧਰਤੀ ਕੇਵਲ ਧਰਤੀ ਹੀ ਨਹੀਂ ਸਗੋ ਇਕ ਲਾਸਾਨੀ ਸ਼ਹਾਦਤ ਦੀ ਨਿਵੇਕਲੀ ਤੇ ਪਾਵਨ ਪਵਿੱਤਰ ਧਰਤੀ ਵੱਜੋ ਵੀ ਜਾਣੀ ਜਾਂਦੀ ਹੈ। “ਹਮ ਜਾਨ ਅਪਨੀ ਦੇ ਕਰ ਔਰੋਂ ਕੀ ਜਾਂਨੇ ਬਚਾ ਚਲੇ”। ਜਿਥੇ ਕਲਗੀਧਰ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਾਹਾਰਾਜ ਦੇ ਆਪਣੇ ਲੱਖ਼ਤੇ ਜ਼ਿਗਰ ਤੇ ਮਾਸੂਮ ਚਿਹਰੇ ‘ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ’ ਜੀ ਨੇ ਹੱਡ ਚੀਰਵੀਂ ਕੜਾਕੇ ਦੀ ਠੰਡ ਦੇ ਦਿਨਾਂ ਵਿਚ ਸ੍ਰੀ ਫ਼ਤਿਹਗੜ ਸਾਹਿਬ ਵਿਖੇ ਸਥਿੱਤ ‘ਠੰਡੇ ਬੁਰਜ’ ਵਿਚ ਮਾਤਾ ਗੁਜਰੀ ਜੀ ਨਾਲ ਗੁਜਾਰਦਿਆਂ ਨਵਾਬ ਵਜੀਰ ਖਾਨ ਵਲੋਂ ਜਾਰੀ ਕੀਤੇ ਫਤਵੇ ਉਪ੍ਰੰਤ ਜਲਾਦਾ ਵਲੋਂ ਮਾਸੂਮ ਸਾਹਿਬਜ਼ਾਦਿਆਂ ਨੂੰ ਸ਼ਹੀਦ ਕੀਤਾ ਗਿਆ, ਨਿੱਕੀਆਂ ਜਿੰਦਾਂ ਨੇ ਵੱਡਾ ਸਾਕਾ ਕੀਤਾ।

ਹਿੰਦੁਸਤਾਨ ਹੀ ਨਹੀਂ ਬਲਕੇ ਸਮੁੱਚੇ ਸੰਸਾਰ ਅੰਦਰ ਵਸਦੀਆਂ ਗੁਰੁ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਇਸ ਦਿਨ ਨੂੰ ਸੋਗਮਈ ਤੇ ਵੈਰਾਗਮਈ ਦਿਹਾੜੇ ਵਜੋ ਯਾਦ ਕਰਦਿਆਂ ਸੰਗਤਾਂ ਤੇ ਪ੍ਰਬੰਧਕਾ ਵੱਲੋ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਇਤਿਹਾਸਕ ਹਵਾਲਿਆਂ ਨਾਲ ਪ੍ਰਚਾਰਿਆ ਤੇ ਪ੍ਰਸਾਰਿਆ ਜਾਂਦਾ ਹੈ। ਜਦ ਕਿ ਅੱਜ ਰਾਜਨੀਤਕ ਪਾਰਟੀਆਂ ਵੱਲੋ ਇਸ ਇਤਿਹਾਸਕ ਦਿਹਾੜੇ ਨੂੰ ਆਪੋ ਆਪਣੀ ਰਾਜਨੀਤੀ ਨੂੰ ਪ੍ਰਫੁੱਲਤ ਕਰਨ ਲਈ ਵਰਤਿਆ ਜਾ ਰਿਹਾ ਹੈ। ਸਿੰਘ ਸਾਹਿਬ ਜੀ ਨੇ ਸਮੂਹ ਰਾਜਨੀਤੀਕ ਪਾਰਟੀਆਂ ਨੂੰ ਸਖਤ ਹਦਾਇਤ ਕਰਦਿਆ ਕਿਹਾ ਕਿ ਉਹ ਰਾਜਨੀਤੀਕ ਸਟੇਜਾ ਨਾ ਲਗਾਉਣ।ਕੇਵਲ ਧਾਰਮਿਕ ਸਟੇਜਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਤੇ ਸਿੱਖ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇ।

ਸਿੰਘ ਸਾਹਿਬ ਨੇ ਅੱਗੇ ਬੋਲਦਿਆਂ ਕਿਹਾ ਕਿ ਅੱਜ ਦੇ ਸਮਾਜ ਅੰਦਰ ਸਮੁੱਚੀਆਂ ਦਾਦੀਆਂ-ਨਾਨੀਆਂ ਆਪਣੇ ਬੱਚੇ-ਬੱਚੀਆਂ ਨੂੰ ਸਿੱਖੀ ਦੇ ਵਾਰਿਸ ਸਾਹਿਬਜ਼ਾਦਿਆਂ ਵਾਂਗ “ਸਿਰ ਜਾਵੇ ਤਾਂ ਜਾਵੇ, ਮੇਰਾ ਸਿੱਖੀ ਸਿਦਕ ਨਾਂ ਜਾਵੇ” ਦੇ ਸੰਕਲਪ ਨੂੰ ਉਹਨਾਂ ਦੇ ਮਨਾਂ ਅੰਦਰ ਦ੍ਰਿੜ ਕਰਵਾਉਂਦਿਆਂ ਮਾਤਾ ਗੁਜਰੀ ਜੀ ਵਾਂਗ ਆਪਣਾ ਫਰਜ਼ ਅਦਾ ਕਰਨ ਤੇ ਨਰੋਏ ਸਮਾਜ ਦੀ ਸਿਰਜਨਾ ਵਿੱਚ ਆਪਣਾ ਯੋਗਦਾਨ ਪਾਉਣ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.