ਪੱਤਰ ਪੇ੍ਰਰਕ, ਖੰਨਾ : ਐੱਮਜੀਸੀ ਏਐੱਸ ਮਾਡਲ ਹਾਈ ਸਕੂਲ ਖੰਨਾ ਦੀ ਚੌਥੀ ਜਮਾਤ ਦੀ ਵਿਦਿਆਰਥਣ ਗੁਰਕੀਰਤ ਕੌਰ ਨੇ ਜ਼ਿਲ੍ਹਾ ਪੱਧਰ ‘ਤੇ ਜਿਮਨਾਸਟਿਕ ਖੇਡਾਂ ‘ਚ ਭਾਗ ਲਿਆ ਸੀ, ਜਿਸ ‘ਚ ਇਸ ਵਿਦਿਆਰਥਣ ਨੇ ਚਾਂਦੀ ਦਾ ਤਗਮਾ ਹਾਸਲ ਕਰਕੇ, ਸਕੂਲ, ਇਲਾਕੇ ਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਇਸ ਖੁਸ਼ੀ ਦੇ ਮੌਕੇ ‘ਤੇ ਏਐੱਸ ਹਾਈ ਸਕੂਲ ਟਰੱਸਟ ਐਂਡ ਮੈਨੇਜਮੈਂਟ ਸੁਸਾਇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ ਮਿੰਟੂ, ਵਾਈਸ ਪ੍ਰਧਾਨ ਸੁਸ਼ੀਲ ਕੁਮਾਰ ਸ਼ਰਮਾ, ਜਰਨਲ ਸਕੱਤਰ ਵਰਿੰਦਰਪਾਲ ਡੈਵਿਟ, ਸਕੂਲ ਦੇ ਮੈਨੇਜਰ ਸੰਜੀਵ ਕੁਮਾਰ ਤੇ ਪਿੰ੍ਸੀਪਲ ਰਿਤੂ ਸੂਦ ਨੇ ਵਿਦਿਆਰਥਣ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਆਸ਼ੂਤੋਸ਼ ਮੈਨਰੋ ਤੇ ਲਵਪ੍ਰਰੀਤ ਸਿੰਘ (ਡੀਪੀ) ਹਾਜ਼ਰ ਸਨ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


