ਸਰੀ:- ਗੁਰਦਵਾਰਾ ਸਾਹਿਬ ਦਸ਼ਮੇਸ਼ ਦਰਬਾਰ ਸਰੀ ਦੇ ਮੁੱਖ ਸੇਵਾਦਾਰ ਭਾਈ ਦੇਵਿੰਦਰ ਸਿੰਘ ਗਰੇਵਾਲ ਅਤੇ ਸਮੂੰਹ ਪ੍ਰਬੰਧਕ ਕਮੇਟੀ ਵੱਲੋਂ ਪ੍ਰੈਸ ਨੂੰ ਦੱਸਿਆ ਗਿਆ ਕਿ 3 ਜੂਨ ਦਿਨ ਸ਼ਨੀਵਾਰ ਨੂੰ ਗੁਰਦਵਾਰਾ ਸਾਹਿਬ ਵਿਖੇ ਬਣ ਰਹੀ ਜੂਨ 84 ਦੇ ਸ਼ਹੀਦਾਂ ਦੀ ਯਾਦਗਰ ਦਾ ਉਦਘਾਟਨ ਕੀਤਾ ਜਾਵੇਗਾ।ਭਾਈ ਦੇਵਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਯਾਦਗਰ ਦਾ ਉਦਘਾਟਨ ਅਕਾਲ ਤਖਤ ਵਿਖੇ ਖੰਡੇ ਬਾਟੇ ਦੀ ਪਹੁਲ ਛਕਾਉਂਣ ਵਾਲੇ ਪੰਜ ਪਿਆਰੇ ਕਰਨਗੇ।ਇਸ ਸਮੇਂ ਉਘੇ ਰਾਗੀ ਢਾਡੀ ਅਤੇ ਪ੍ਰਚਾਰਕ ਇਤਿਹਾਸ ਸਣਾਉਂਣਗੇ।ਗਤਕਾ ਅਤੇ ਬੱਚਿਆਂ ਦੀਆਂ ਖੇਡਾਂ ਵੀ ਹੋਣਗੀਆਂ।ਪੰਥ ਦਰਦੀ ਜਥੇਬੰਦੀਆਂ ਅਤੇ ਸਭ ਸੰਗਤਾਂ ਇਸ ਉਦਘਾਟਨ ਵਿੱਚ ਸ਼ਾਮਲ ਹੋਣ ਦੀ ਉਨਾ ਨੇ ਬੇਨਤੀ ਕੀਤੀ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


