ਕਰਮਜੀਤ ਸਿੰਘ ਆਜ਼ਾਦ, ਸ਼੍ਰੀ ਮਾਛੀਵਾੜਾ ਸਾਹਿਬ : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਰਾਪਤ ਧਰਤੀ ਪਿੰਡ ਪਵਾਤ ਦੇ ਇਤਿਹਾਸਕ ਗੁਰਦੁਆਰਾ ਕੰਘਾ ਸਾਹਿਬ ਵਿਖੇ ਦੀਵਾਨ ਹਾਲ ਦੀ ਇਮਾਰਤ ਲਈ ਕਾਰ ਸੇਵਾ ਦਾ ਕੰਮ ਚੱਲ ਰਿਹਾ ਹੈ ਅਤੇ ਐਤਵਾਰ ਉਸਦਾ ਲੈਂਟਰ ਪਾਇਆ ਗਿਆ। ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ (ਦਿੱਲੀ ਵਾਲੇ) ਤੇ ਬਾਬਾ ਵਧਾਵਾ ਸਿੰਘ ਦੀ ਅਗਵਾਈ ਹੇਠ ਭਾਰੀ ਗਿਣਤੀ ‘ਚ ਸੰਗਤ ਨੇ ਕਾਰ ਸੇਵਾ ‘ਚ ਸ਼ਮੂਲੀਅਤ ਕੀਤੀ ਤੇ ਲੈਂਟਰ ਦਾ ਕੰਮ ਨੇਪਰੇ ਚਾੜਿਆ। ਸ਼੍ਰੋਮਣੀ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਪਵਾਤ ਨੇ ਦੱਸਿਆ ਕਿ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਦਿੱਖ ਨੂੰ ਸੁੰਦਰ ਬਣਾਉਣ ਲਈ ਕਾਰ ਸੇਵਾ ਜਾਰੀ ਹੈ, ਜਿਸ ‘ਚ ਸੰਗਤ ਵੱਧ-ਚੜ੍ਹ ਕੇ ਸਹਿਯੋਗ ਦੇ ਰਹੀ ਹੈ। ਉਨਾਂ੍ਹ ਦੱਸਿਆ ਕਿ ਦੀਵਾਨ ਹਾਲ ਦਾ ਕੰਮ ਜਲਦ ਮੁਕੰਮਲ ਕਰ ਲਿਆ ਜਾਵੇਗਾ। ਆਈ ਸੰਗਤ ਲਈ ਅਤੁੱਟ ਲੰਗਰ ਵਰਤਾਏ ਗਏ।
ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ
ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

