ਸਟਾਫ ਰਿਪੋਰਟਰ, ਫਿਰੋਜ਼ਪੁਰ: ਥਾਣਾ ਸਦਰ ਦੇ ਅਧੀਨ ਆਉਂਦੇ ਖੂਹ ਮੋਹਰ ਸਿੰਘ ਵਾਲਾ ਵਿਖੇ ਗੁਦਰੁਆਰਾ ਸਾਹਿਬ ‘ਚੋਂ ਅਣਪਛਾਤੇ ਵਿਅਕਤੀਆਂ ਵੱਲੋਂ ਚੋਰੀ ਕਰਨ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਰਸ਼ਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਖਾਲਸਾ ਕਾਲੋਨੀ ਨੇ ਦੱਸਿਆ ਕਿ 12-13 ਸਤੰਬਰ 2023 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੁਰਦੁਆਰਾ ਸਾਹਿਬ ਖੂਹ ਮੋਹਰ ਸਿੰਘ ਵਾਲਾ ਵਿਚੋਂ ਇਕ ਐੱਲਈਡੀ, ਇਕ ਇਨਵਰਟਰ ਬੈਟਰਾ, ਇਕ ਡੀਵੀਆਰ ਅਤੇ 600 ਰੁਪਏ ਮੱਥਾ ਟਿਕਾਈ ਚੋਰੀ ਕਰਕੇ ਲੈ ਗਏ। ਏਐੱਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ
ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ (ਰਣਜੀਤ ਸਿੰਘ ਸੰਘੇੜਾ) ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

