ਪੱਤਰ ਪੇ੍ਰਰਕ, ਦੇਵੀਗੜ੍ਹ : ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ (ਮਿਲਾਪਸਰ) ਘੜਾਮ ਵਿਖੇ ਕਾਰ ਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਜਿਨਾਂ੍ਹ ਨੇ ਅਜੇ ਕੁਝ ਦਿਨ ਪਹਿਲਾਂ ਹੀ ਇਸ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਸੰਭਾਲੀ ਹੈ, ਦੀ ਅਗਵਾਈ ਹੇਠ ਹਰ ਮਹੀਨੇ ਮਨਾਇਆ ਜਾਣ ਵਾਲਾ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਭਾਰੀ ਗਿਣਤੀ ‘ਚ ਸ਼ਰਧਾਲੂਆਂ ਨੇ ਮੱਥਾ ਟੇਕਿਆ ਅਤੇ ਹਾਜਰੀ ਲਵਾਈ। ਇਸ ਮੌਕੇ ਕੀਰਤਨ ਦਾ ਜਾਪ ਵੀ ਕੀਤਾ ਗਿਆ ਅਤੇ ਨਵੇਂ ਨਿਸ਼ਾਨ ਸਾਹਿਬ ਦੀ ਸੇਵਾ ਕੀਤੀ। ਇਸ ਮੌਕੇ ਬਾਬਾ ਭੂਰੀ ਵਾਲਿਆਂ ਨੇ ਸੰਗਤਾਂ ਨੂੰ ਨਾਮ ਜਪਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਿਆ। ਇਸ ਮੌਕੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਵੀ ਹਾਜਰੀ ਲਵਾਈ। ਇਸ ਤੋਂ ਇਲਾਵਾ ਬਾਬਾ ਸੁਖਵਿੰਦਰ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਰਾਣਾ ਜੀ ਕਰਹਾਲੀ ਸਾਹਿਬ ਵਾਲੇ, ਗੁਰਵਿੰਦਰ ਸਿੰਘ, ਹਰਦੇਵ ਸਿੰਘ ਘੜਾਮ, ਸੁੱਚਾ ਸਿੰਘ ਨੰਦਗੜ੍ਹ, ਗੁਰਵਿੰਦਰ ਸਿੰਘ ਮਿਹੋਣ ਤੇ ਚਰਨਜੀਤ ਸਿੰਘ ਭੈਣੀ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਲਵਾਈ।