ਪਟਿਆਲਾ, (ਹਰਦੀਪ ਸਿੰਘ): ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਵਲੋਂ ਭਾਜਪਾ ਤੋਂ ਅਸਤੀਫ਼ਾ ਦੇਣ ‘ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਬਿਹਾਰ ਤੇ ਝਾਰਖੰਡ ਦੇ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਸਿੱਧੂ ਵਿਰੁਧ ਦਾਇਰ ਕੇਸ ਵਾਪਸ ਲੈਣ ਦਾ ਐਲਾਨ ਕੀਤਾ ਹੈ। ਸਿੱਧੂ ਨੇ ਲੁਧਿਆਣਾ ਵਿਚ ਸਿੱਖਾਂ ਦੀ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਬਿਆਨ ਦਿਤਾ ਸੀ। ਇਸ ਤੋਂ ਬਾਅਦ ਸਤਨਾਮ ਸਿੰਘ ਗੰਭੀਰ ਨੇ ਜਮਸ਼ੇਦਪੁਰ ਦੀ ਅਦਾਲਤ ਵਿਚ ਸਿੱਧੂ ਵਿਰੁਧ ਕੇਸ ਦਾਇਰ ਕੀਤਾ ਸੀ।ਜਮਸ਼ੇਦਪੁਰ ਤੋਂ ਰੋਜ਼ਾਨਾ ਸਪੋਕਸਮੈਨ ਨਾਲ ਫ਼ੋਨ ‘ਤੇ ਗੱਲਬਾਤ ਕਰਦਿਆਂ ਸ. ਗੰਭੀਰ ਨੇ ਦਸਿਆ ਕਿ ਹੁਣ ਉਨ੍ਹਾਂ ਅਪਣੇ ਵਕੀਲ ਰਾਹੀਂ ਕੇਸ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਹੈ। ਫ਼ੈਡਰੇਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਦਸਿਆ ਕਿ ਸਿੱਧੂ ਨੇ ਭਾਜਪਾ ਵਿਚ ਰਹਿੰਦੇ ਅਪਣੀ ਪਾਰਟੀ ਹਾਈਕਮਾਂਡ ਨੂੰ ਖ਼ੁਸ਼ ਕਰਨ ਲਈ ਗੁਰਬਾਣੀ ਨੂੰ ਤੋੜ ਮਰੋੜ ਕੇ ਸਿੱਖਾਂ ਦੀ ਧਾਰਮਕ ਭਾਵਨਾ ਆਹਤ ਕਰਨ ਵਾਲਾ ਬਿਆਨ ਦਿਤਾ ਸੀ। ਹੁਣ ਸਿੱਧੂ ਨੇ ਭਾਜਪਾ ਛੱਡ ਦਿਤੀ ਹੈ, ਇਸ ਲਈ ਕੇਸ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ।
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


