ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਕਾਲਜ ਦੇ ਨਵੇਂ ਵਿਦਿਅਕ ਵਰ੍ਹੇ 2023-24 ਦੌਰਾਨ ਸੰਸਥਾ ‘ਚ ਦਾਖਲ ਹੋਏ ਵਿਦਿਆਰਥੀਆਂ ਨੂੰ ਮੱਦੇਨਜ਼ਰ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਰੋਜ਼ਾ ਦੀਕਸਾਰੰਭ ਵਿਦਿਆਰਥੀ ਇੰਨਡੰਕਸ਼ਨ ਪੋ੍ਗਰਾਮ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਅਕਾਦਮਿਕ ਇੰਚਾਰਜ਼ ਡਾ. ਨੀਨਾ ਮਹਿਤਾ ਨੇ ਜਾਣਕਾਰੀ ਦਿੱਤੀ ਕਿ ਇਸ ਪੋ੍ਗਰਾਮ ਦਾ ਮੁੱਖ ਮੰਤਵ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੀਆਂ ਅਕਾਦਮਿਕ ਅਤੇ ਸਹਿ ਵਿੱਦਿਅਕ ਗਤੀਵਿਧੀਆਂ ਤੋਂ ਜਾਣੂ ਕਰਵਾਉਣਾ ਹੁੰਦਾ ਹੈ। ਪੋ੍ਗਰਾਮ ਦੀ ਸ਼ੁਰੂਆਤ ਸਰਵਉੱਚ ਪ੍ਰਮਾਤਮਾ ਨੂੰ ਸਿਮਰਦਿਆਂ ਇੱਕ ਸ਼ਬਦ ਰਾਹੀਂ ਕੀਤੀ ਗਈ। ਇਹ ਸ਼ਬਦ ਮੈਡਮ ਹਰਜੀਤ ਕੌਰ ਅਤੇ ਵਿਦਿਆਰਥੀਆਂ ਵੱਲੋਂ ਗਾਇਨ ਕੀਤਾ ਗਿਆ। ਇਸ ਉਪਰੰਤ ਡਾ. ਸ਼ਵੇਤਾ ਡਾਰਗਨ ਵੱਲੋਂ ਕਾਲਜ ਦੇ ਇਤਿਹਾਸ ਤੋਂ ਲੈ ਕੇ ਵਰਤਮਾਨ ਤੱਕ ਦੇ ਸਫ਼ਰ ਨੂੰ ਵੀਡੀਓ ਰਾਹੀਂ ਰੂਬਰੂ ਕਰਵਾਇਆ ਗਿਆ। ਕਾਲਜ ਵਿੱਚ ਚੱਲ ਰਹੇ ਅੰਡਰ ਗ੍ਰੈਜੂਏਟ, ਪੋਸਟ ਗ੍ਰੈਜੂਏਟ ਅਤੇ ਬੀ. ਵਾਕ ਦੇ ਕੋਰਸਾਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਡਾ. ਰਮਿੰਦਰ ਕੌਰ ਵੱਲੋਂ ਦਿੱਤੀ ਗਈ। ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਐਨਸੀਸੀ (ਆਰਮੀ ਅਤੇ ਨੇਵੀ ਵਿੰਗ), ਐਨਐਸਐਸ ਯੂਨਿਟ ਬਾਰੇ ਮੈਡਮ ਕਮਲਜੀਤ ਕੌਰ ਅਤੇ ਡਾ. ਮਨਦੀਪ ਕੌਰ ਵੱਲੋਂ ਦੱਸਿਆ ਗਿਆ। ਕਾਲਜ ਦੀਆਂ ਸਭਿਆਚਾਰਕ ਗਤੀਵਿਧੀਆਂ ਬਾਰੇ ਜਾਣਕਾਰੀ ਡੀਨ ਕਲਚਰ ਡਾ. ਮਨਦੀਪ ਕੌਰ ਵੱਲੋਂ ਦਿੱਤੀ ਗਈ। ਅਕਾਦਮਿਕ ਪੱਖ ਦੇ ਨਾਲ-ਨਾਲ ਵਿਦਿਆਰਥੀਆਂ ਦੇ ਅਧਿਆਤਮਕ ਪੱਖ ਨੂੰ ਵੀ ਉਜਾਗਰ ਕਰਨ ਲਈ ਗੁਰਮਿਤ ਅਤੇ ਧਾਰਮਿਕ ਗਤੀਵਿਧੀਆਂ ਸਬੰਧੀ ਜਾਣਕਾਰੀ ਡਾ. ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪੋ੍ਗਰਾਮ ਵੀ ਪੇਸ਼ ਕੀਤਾ ਗਿਆ। ਸਟੇਜ ਸੰਚਾਲਨ ਦੀ ਭੂਮਿਕਾ ਡਾ.ਸੰਦੀਪ ਕੌਰ ਬਰਾੜ ਅਤੇ ਡਾ.ਨਵਪ੍ਰਰੀਤ ਕੌਰ ਵੱਲੋਂ ਬਾਖ਼ੂਬੀ ਨਿਭਾਈ ਗਈ। ਇਸ ਪੋ੍ਗਰਾਮ ਦੇ ਦੂਸਰੇ ਦਿਨ ਪੋ੍ਫੈਸ਼ਨਲ ਕੋਰਸਾਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਕਾਲਜ ਪਿੰ੍ਸੀਪਲ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਲਜ ਵਿੱਚ ਬਤੀਤ ਕੀਤਾ ਸਮਾਂ ਮਨੁੱਖ ਨੂੰ ਜ਼ਿੰਦਗੀ ਦੇ ਹਰ ਫ਼ਰੰਟ ਤੇ ਲੜਨਾ ਸਿਖਾਉਂਦਾ ਹੈ ਕਿਉਂਕਿ ਇਸ ਦੌਰਾਨ ਵਿਦਿਆਰਥੀ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਉਹਨਾਂ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆਂ ਆਖਿਆ ਅਤੇ ਆਉਣ ਵਾਲੇ ਭਵਿੱਖ ਲਈ ਸ਼ੁਭ ਕਾਮਨਾਵਾਂ ਵੀ ਭੇਂਟ ਕੀਤੀਆਂ।