Skip to content
Friday, October 16, 2026 14°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਗੁਰੂ ਨਾਨਕ ਖ਼ਿਲਾਫ਼ ਇਤਰਾਜ਼ਯੋਗ ਸ਼ਬਦ ਬੋਲਣ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ

By Admin Published 1 min read

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ):ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਦੇ ਕਾਰਕੁਨਾਂ ਨੇ ਅੱਜ ਇਥੇ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਇਕ ਪੱਤਰ ਸੌਂਪ ਕੇ ਗੁਰੂ ਨਾਨਕ ਦੇਵ ਅਤੇ ਹੋਰਨਾਂ ਬਾਰੇ ਇਤਰਾਜ਼ਯੋਗ ਸ਼ਬਦ ਬੋਲਣ ਵਾਲੇ ਸ਼ਿਵ ਸੈਨਾ ਕਾਰਕੁਨਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਰਾਜ ਸਿੰਘ, ਲਖਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਵਿੱਕੀ, ਰਿੰਕੂ ਜੀਐੱਮ, ਹਰਪਾਲ ਸਿੰਘ, ਸੰਤੋਖ ਸਿੰਘ ਆਦਿ ਨੇ ਅਕਾਲ ਤਖ਼ਤ ਦੇ ਜਥੇਦਾਰ ਦੇ ਨਾਂ ’ਤੇ ਮੰਗ ਪੱਤਰ ਦਿੱਤਾ ਹੈ। ਮੰਗ ਪੱਤਰ ਵਿਚ ਉਨ੍ਹਾਂ ਆਖਿਆ ਕਿ ਕੁਝ ਦਿਨ ਪਹਿਲਾਂ ਸ਼ਿਵ ਸੈਨਾ ਦੇ ਕੁਝ ਕਾਰਕੁਨਾਂ ਦੀ ਇਕ ਆਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਵਿਚ ਗੁਰੂ ਨਾਨਕ ਦੇਵ, ਭਾਈ ਮਰਦਾਨਾ ਤੇ ਬੇਬੇੇ ਨਾਨਕੀ ਸਮੇਤ ਸਿੱਖ ਧਰਮ ਬਾਰੇ ਇਤਰਾਜ਼ਯੋਗ ਸ਼ਬਦ ਵਰਤੇ ਗਏ ਹਨ। ਇਸ ਕਾਰਨ ਸਿੱਖ ਭਾਈਚਾਰੇ ਤੇ ਨਾਨਕ ਨਾਮ ਲੇਵਾ ਸੰਗਤ ਦੇ ਮਨਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਮੰਗ ਕੀਤੀ ਕਿ ਇਤਰਾਜ਼ਯੋਗ ਸ਼ਬਦ ਬੋਲਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp