ਜਗਦੇਵ ਗਰੇਵਾਲ, ਜੋਧਾਂ : ਸ੍ਰੀ ਗੁੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਇਤਿਹਾਸਕ ਗੁੁਰਦੁੁਆਰਾ ਦਮਦਮਾ ਸਾਹਿਬ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁੁਰਦੁੁਆਰਾ ਦਮਦਮਾ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਲੋਕਲ ਗੁੁਰਦੁੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁੁਰੂ ਗੰ੍ਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਏ ਗਏ ਨਗਰ ਕੀਰਤਨ ਦੌਰਾਨ ਗਿਆਨੀ ਜਗਦੀਸ਼ ਸਿੰਘ, ਕਪੂਰ ਸਿੰਘ ਤਲਵਾੜਾ ਅਤੇ ਰਣਧੀਰ ਸਿੰਘ ਅੱਬੂਵਾਲ ਦੇ ਢਾਡੀ ਜੱਥਿਆਂ ਨੇ ਸੰਗਤਾਂ ਨੂੰ ਸ੍ਰੀ ਗੁੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਮੈਨੇਜਰ ਜਸਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਆਪਣਾ ਜੀਵਨ ਗੁੁਰੂ ਸਾਹਿਬ ਦੀਆਂ ਦਿੱਤੀਆਂ ਸਿੱਖਿਆਵਾਂ ਅਨੁੁਸਾਰ ਬਤੀਤ ਕਰਨਾ ਚਾਹੀਦਾ ਹੈ। ਇਹ ਨਗਰ ਕੀਰਤਨ ਗੁੁਰਦੁੁਆਰਾ ਦਮਦਮਾ ਸਾਹਿਬ ਤੋਂ ਆਰੰਭ ਹੋ ਕੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਸ਼ਾਮ ਨੂੰ ਸਮਾਪਤ ਹੋਇਆ। ਇਸ ਮੌਕੇ ਭਾਈ ਬਲਵਿੰਦਰ ਸਿੰਘ, ਲੋਕਲ ਕਮੇਟੀ ਪ੍ਰਧਾਨ ਬਚਿੱਤਰ ਸਿੰਘ, ਰਾਜਿੰਦਰ ਸਿੰਘ ਮੀਤ ਪ੍ਰਧਾਨ, ਸੱਚਾ ਸਿੰਘ ਮੈਂਬਰ, ਸਰਪੰਚ ਨਿਰਮਲ ਸਿੰਘ ਨਿੰਮਾ, ਪਰਮਦੀਪ ਸਿੰਘ ਦੀਪਾ, ਜਗਦੀਪ ਸਿੰਘ ਬਿੱਟੂ, ਅਰਵਿੰਦਰ ਸਿੰਘ, ਮਨਜੀਤ ਸਿੰਘ, ਜਗਦੀਪ ਸਿੰਘ, ਅੰਮਿ੍ਤਪਾਲ ਸਿੰਘ, ਮਨਦੀਪ ਸਿੰਘ, ਸਤਨਾਮ ਸਿੰਘ, ਰਾਜਿੰਦਰ ਸਿੰਘ,ਰਾਮ ਸਰੂਪ ਸਿੰਘ, ਜਸਵਿੰਦਰ ਸਿੰਘ, ਮਨਪ੍ਰਰੀਤ ਸਿੰਘ, ਜੈ ਕਿਸ਼ਨ, ਅਮਰਜੀਤ ਸਿੰਘ, ਨਾਜ਼ਰ ਸਿੰਘ, ਹਰਬੰਸ ਸਿੰਘ, ਸੰਦੀਪ ਸਿੰਘ, ਸੰਤੋਖ ਸਿੰਘ ਹਾਜ਼ਰ ਸਨ।